Punjab

ਜਾਖੜ ਵਲੋਂ ਹਰਿਆਣਾ ਨੂੰ ਵਿਧਾਨ ਸਭਾ ਲਈ 10 ਏਕੜ ਜਮੀਨ ਦੇਣ ਦਾ ਵਿਰੋਧ

ਪ੍ਰਧਾਨ ਮੰਤਰੀ ਨੂੰ ਦਖਲ ਦੇਕੇ ਫੈਸਲੇ ਤੇ ਪੁਨਰ ਵਿਚਾਰ ਦੀ ਕੀਤੀ ਅਪੀਲ

ਚੰਡੀਗੜ੍ਹ, 14 ਨਵੰਬਰ : ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਚੰਡੀਗੜ੍ਹ ਵਿਚ ਹਰਿਆਣਾ ਨੂੰ ਵਿਧਾਨ ਸਭਾ ਲਈ 10 ਏਕੜ ਜਮੀਨ ਦਿੱਤੇ ਜਾਣ ਤੇ ਪ੍ਰਤਿਕ੍ਰਿਆ ਦਿੰਦਿਆਂ  ਆਪਣੀ ਇਕ ਸੋਸ਼ਲ ਮੀਡੀਆ ਪੋਸਟ ਵਿਚ ਉਨ੍ਹਾਂ ਨੇ ਲਿਖਿਆ ਹੈ ਕਿ ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਵਜੋਂ ਸਿਰਫ ਇਕ ਜਮੀਨੀ ਖਿੱਤਾ ਹੀ ਨਹੀ, ਬਲਕਿ ਇਸ ਨਾਲ ਪੰਜਾਬ ਦੇ ਲੋਕਾਂ ਦੀਆਂ ਡੂੰਘੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ। ਪੰਜਾਬ ਨੂੰ ਬੀਤੇ ਸਮੇਂ ਵਿਚ ਲੱਗੇ ਜਖ਼ਮਾਂ ਤੇ ਮੱਲਮ ਲਗਾਉਣ ਦੀ ਕੋਸ਼ਿਸ ਤਹਿਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ   ਨੇ ਪੰਜਾਬੀਆਂ ਦੇ ਸਮਾਜਿਕ ਅਤੇ ਧਾਰਮਿਕ ਚੜ੍ਹਦੀਕਲਾ ਲਈ ਜਿਹੜੇ ਕਦਮ ਚੱਕੇ ਹਨ, ਹਰਿਆਣਾ ਨੂੰ ਚੰਡੀਗੜ੍ਹ ਵਿਚ ਵੱਖਰੀ ਵਿਧਾਨ ਸਭਾ ਲਈ 10 ਏਕੜ ਜਮੀਨ ਦੇਣ ਨਾਲ ਉਨ੍ਹਾਂ ਦੇ ਇੰਨ੍ਹਾਂ ਉਪਰਾਲਿਆਂ ਨਾਲ ਪੰਜਾਬ ਨਾਲ ਬਣੀ ਨੇੜਤਾ ਨੂੰ ਠੇਸ ਪਹੁੰਚੇਗੀ।
ਉਹ ਅੱਗੇ ਲਿਖਦੇ ਹਨ ” ਮੇਰਾ ਮੰਨਨਾ ਹੈ ਕਿ ਪੰਜਾਬ ਤੇ ਕੇਂਦਰ/ਦਿੱਲੀ ਦੇ ਮਜਬੂਤ ਸਬੰਧਾਂ ਨੂੰ ਬਣਾਈ ਰੱਖਣ ਲਈ ਇਸ ਫੈਸਲੇ ਤੇ ਪੁਨਰ ਵਿਚਾਰ ਹੋਣਾ ਚਾਹੀਦਾ ਹੈ ਅਤੇ ਮੈਂ ਪ੍ਰਧਾਨ ਮੰਤਰੀ ਜੀ ਨੂੰ ਅਪੀਲ ਕਰਦਾ ਹਾਂ ਕਿ ਉਹ ਨਿੱਜੀ ਦਖਲ ਦੇ ਕੇ ਇਸ ਫੈਸਲੇ ਨੂੰ ਰੱਦ ਕਰਵਾਉਣ
 ਸੁਨੀਲ ਜਾਖੜ ਨੇ ਅੱਗੇ ਲਿਖਿਆ ਹੈ ਕਿ ਜਿਸ ਮੁੱਦੇ ਤੇ ਪੰਜਾਬ ਦੀਆਂ ਸਾਰੀਆਂ ਪਾਰਟੀਆਂ ਇਕਮਤ ਸਨ, ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਦੀ ਨਾਸਮਝੀ ਕਾਰਨ ਚੰਡੀਗੜ੍ਹ ਤੇ ਪੰਜਾਬ ਦਾ ਦਾਅਵਾ ਕਮਜੋਰ ਹੋਇਆ ਹੈ l ਉਨ੍ਹਾਂ ਨੇ ਕਿਹਾ ਹੈ ਕਿ  ਜੈਪੁਰ ਵਿਚ ਜਦ ਉੱਤਰੀ ਜੋਨਲ ਕੌਂਸਲ ਦੀ ਮੀਟਿੰਗ ਵਿਚ ਕੇਂਦਰੀ ਗ੍ਰਹਿ ਮੰਤਰੀ ਸਾਹਮਣੇ ਹਰਿਆਣਾ ਨੇ ਵਿਧਾਨ ਸਭਾ ਲਈ ਇਹ ਜਮੀਨ ਮੰਗੀ ਸੀ ਤਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸਦਾ ਵਿਰੋਧ ਕਰਨ ਦੀ ਬਜਾਏ ਪੰਜਾਬ ਦੀ ਵਿਧਾਨ ਸਭਾ ਲਈ ਵੀ ਜਮੀਨ ਮੰਗ ਕੇ ਹਰਿਆਣਾ ਦੀ ਮੰਗ ਤੇ ਆਪਣੇ ਸਮਰੱਥਨ ਦੀ ਮੋਹਰ ਲਗਾ ਦਿੱਤੀ ਸੀ l ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਦੇ ਨੌਸਿਖੀਏ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਸ ਮੁੱਦੇ ਤੇ ਲਏ ਪੰਜਾਬ ਵਿਰੋਧੀ ਸਟੈਂਡ ਦੀ ਸਜਾ ਪੰਜਾਬ ਦੇ ਲੋਕ ਨਾ ਭੁਗਤਨ ਇਸ ਲਈ ਪ੍ਰਧਾਨ ਮੰਤਰੀ ਇਸ ਵਿਸੇ ਤੇ ਦੱਖਲ ਦੇਣ ਅਤੇ ਇਸ ਫੈਸਲੇ ਤੇ ਪੁਨਰ ਵਿਚਾਰ ਹੋਵੇ। ਉਨ੍ਹਾਂ ਨੇ ਆਪਣੀ ਸੋਸ਼ਲ ਮੀਡੀਆ ਪੋਸਟ ਦੀ ਸਮਾਪਨਾ “ਪੰਜਾਬ ਦੀ ਗੱਲ ਜਰੂਰੀ ਹੈ” ਨਾਲ ਕੀਤੀ ਹੈ।

Related Articles

Back to top button
error: Sorry Content is protected !!