Punjab

ਤੇਜਿੰਦਰ ਬਾਂਸਲ ਦਾ ਪੰਜਾਬ ਰਾਈਟ ਟੂ ਬਿਜ਼ਨਸ ਐਕਟ-2020 ਅਧੀਨ ਇਨ ਪ੍ਰਿੰਸੀਪਲ ਅਪਰੂਵਲ ਸਰਟੀਫਿਕੇਟ ਨਾਲ ਸਨਮਾਨ

 

ਪੇਪਰ ਅਤੇ ਪੇਪਰ ਪੈਕੇਜਿੰਗ ਬਾਕਸ ਯੂਨਿਟ ਸਥਾਪਤ ਕਰਨ ਲਈ ਸਿੰਗਲ ਵਿੰਡੋ ਸਿਸਟਮ ਅਧੀਨ 14 ਕਾਰਜਕਾਰੀ ਦਿਨਾਂ ਅੰਦਰ ਦਿੱਤੀਆਂ ਗਈਆਂ ਸਾਰੀਆਂ ਪ੍ਰਵਾਨਗੀਆਂ
ਤੇਜਿੰਦਰ ਬਾਂਸਲ ਇਹ ਸਰਟੀਫਿਕੇਟ ਪ੍ਰਾਪਤ ਕਰਨ ਵਾਲਾ ਰੂਪਨਗਰ ਜ਼ਿਲ੍ਹੇ ਦਾ ਪਹਿਲਾ ਉੱਦਮੀ ਬਣਿਆ
ਡਿਪਟੀ ਕਮਿਸ਼ਨਰ ਵੱਲੋਂ ਦਿੱਤਾ ਗਿਆ ਸਰਟੀਫਿਕੇਟ

ਰੂਪਨਗਰ, 13 ਸਤੰਬਰ:

ਜ਼ਿਲ੍ਹੇ ਦੇ  ਤਜਿੰਦਰ ਕੁਮਾਰ ਬਾਂਸਲ ਨੂੰ ਆਪਣਾ ਕਾਰੋਬਾਰ ਸਥਾਪਤ ਕਰਨ ਲਈ ‘ਇਨ ਪ੍ਰਿੰਸੀਪਲ ਅਪਰੂਵਲ’ ਸਰਟੀਫਿਕੇਟ ਦਿੱਤਾ ਗਿਆ ਅਤੇ ਪੰਜਾਬ ਸਰਕਾਰ ਦੇ ਸਿੰਗਲ ਵਿੰਡੋ ਸਿਸਟਮ ਅਧੀਨ ਕਾਰੋਬਾਰ ਕਰਨ ਨੂੰ ਸੁਖਾਲਾ ਬਣਾਉਣ ਤਹਿਤ ‘ਬਿਜ਼ਨਸ ਫਸਟ ਪੋਰਟਲ’ ‘ਤੇ ਬਿਨੈ ਕਰਨ ਉਪਰੰਤ ਨਿਰਧਾਰਤ ਸਮੇਂ ਅੰਦਰ ਪ੍ਰਵਾਨਗੀ ਦਿੱਤੀ ਗਈ।
ਡਿਪਟੀ ਕਮਿਸ਼ਨਰ, ਰੂਪਨਗਰ  ਸੋਨਾਲੀ ਗਿਰੀ ਨੇ ਅੱਜ ਰੂਪਨਗਰ ਜਿਲ੍ਹੇ ਵਿੱਚ ਪ੍ਰਿਟਿੰਗ ਨਾਲ ਪੇਪਰ ਅਤੇ ਪੇਪਰ ਪੈਕੇਜਿੰਗ ਬਾਕਸ ਯੂਨਿਟ ਸਥਾਪਤ ਕਰਨ ਲਈ ਕਾਰੋਬਾਰੀ ਸ੍ਰੀ ਤਜਿੰਦਰ ਕੁਮਾਰ ਬਾਂਸਲ ਨੂੰ ਪੰਜਾਬ ਰਾਈਟ ਟੂ ਬਿਜ਼ਨਸ ਐਕਟ -2020 ਅਧੀਨ ‘ਇਨ ਪ੍ਰਿੰਸੀਪਲ ਅਪਰੂਵਲ’ ਸਰਟੀਫਿਕੇਟ ਦਿੱਤਾ ਗਿਆ।
ਇਸ ਐਕਟ ਦੀਆਂ ਵਿਸ਼ੇਸ਼ਤਾਵਾਂ ‘ਤੇ ਚਾਨਣਾ ਪਾਉਂਦਿਆਂ ਡਿਪਟੀ ਕਮਿਸ਼ਨਰ ਰੂਪਨਗਰ ਨੇ ਦੱਸਿਆ ਕਿ ਇਸ ਐਕਟ ਤਹਿਤ ਨਵਾਂ ਕਾਰੋਬਾਰ ਸਥਾਪਤ ਕਰਨ ਸਬੰਧੀ ਸਾਰੀਆਂ ਐਨਓਸੀਜ਼ ‘ਬਿਜ਼ਨਸ ਫਸਟ ਪੋਰਟਲ’ ‘ਤੇ ਬਿਨੈ ਪੱਤਰ ਜਮ੍ਹਾਂ ਕਰਾਉਣ ਉਪਰੰਤ 15 ਦਿਨਾਂ ਦੇ ਅੰਦਰ ਮੁਕੰਮਲ ਕਰ ਲਈਆਂ ਜਾਣਗੀਆਂ। ਨਵੇਂ ਕਾਰੋਬਾਰ / ਬਿਜਨਸ ਸਟਾਰਟ-ਅੱਪ ਨਾਲ ਸਬੰਧਤ ਸਾਰੀਆਂ ਲੋੜੀਦੀਆਂ ਕਾਰਵਾਈਆਂ ਅਤੇ ਐਨਓਸੀਜ਼ ਨਿਰਧਾਰਤ ਸਮੇਂ ਵਿੱਚ ਇਸ ਮਾਧਿਅਮ ਰਾਹੀਂ ਪ੍ਰਦਾਨ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਉਦਯੋਗ ਅਤੇ ਵਣਜ ਵਿਭਾਗ ਨੇ ਸੂਬੇ ਵਿੱਚ ਕਾਰੋਬਾਰ ਨੂੰ ਉਤਸ਼ਾਹਤ ਕਰਨ ਦੇ ਨਾਲ-ਨਾਲ ਲੋੜੀਂਦੀਆਂ ਮਨਜ਼ੂਰੀਆਂ ਦੇ ਕੇ ਕਾਰੋਬਾਰ ਕਰਨ ਨੂੰ ਸੁਖਾਲਾ ਕਰਨ ਲਈ ਨਵੀਂ ਪਹਿਲਕਦਮੀ ਸ਼ੁਰੂ ਕੀਤੀ।
ਉਨ੍ਹਾਂ ਕਿਹਾ ਕਿ  ਤਜਿੰਦਰ ਕੁਮਾਰ ਬਾਂਸਲ ਜ਼ਿਲ੍ਹਾ ਰੂਪਨਗਰ ਦੇ ਪਹਿਲੇ ਉੱਦਮੀ ਬਣ ਗਏ ਹਨ ਜਿਨ੍ਹਾਂ ਨੂੰ ਆਨਲਾਈਨ ਬਿਨੈ ਕਰਨ ਦੇ 14 ਕਾਰਜਕਾਰੀ ਦਿਨਾਂ ਅੰਦਰ ਸਾਰੀਆਂ ਪ੍ਰਵਾਨਗੀਆਂ ਮਿਲ ਗਈਆਂ।
ਡਿਪਟੀ ਕਮਿਸ਼ਨਰ ਰੂਪਨਗਰ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਉਦਯੋਗਾਂ ਨੂੰ ਹੁਲਾਰਾ ਦੇਣ ਅਤੇ ਨਵੇਂ ਉੱਦਮੀਆਂ ਨੂੰ ਰਿਆਇਤਾਂ ਦੇਣ ਲਈ ਬਣਾਈਆਂ ਜਾ ਰਹੀਆਂ ਵਪਾਰ ਪੱਖੀ ਨੀਤੀਆਂ ਤੋਂ ਉੱਦਮੀ ਬਹੁਤ ਖੁਸ਼ ਹਨ।
ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਉਦਯੋਗ ਪੱਖੀ ਮਾਹੌਲ ਸਿਰਜਿਆ ਹੈ ਅਤੇ ਹੁਣ ਉਦਯੋਗਿਕ ਕ੍ਰਾਂਤੀ ਨੂੰ ਅੱਗੇ ਲਿਆਂਦਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਬਿਜ਼ਨਸ ਰਾਈਟ ਟੂ ਬਿਜ਼ਨਸ ਐਕਟ-2020 ਤਹਿਤ ਵਿਭਾਗ ਵੱਲੋਂ ਨਵੇਂ ਉਦਮੀਆਂ ਨੂੰ ਪੰਜਾਬ ਬਿਜ਼ਨਸ ਫਸਟ ਪੋਰਟਲ ‘ਤੇ ਅਪਲੋਡ ਕਰਨ ਉਪਰੰਤ ਨਿਰਧਾਰਤ ਸਮੇਂ ਵਿੱਚ ਸਾਰੀਆਂ ਲੋੜੀਂਦੀਆਂ ਪ੍ਰਵਾਨਗੀਆਂ ਜਾਰੀ ਕੀਤੀਆਂ ਗਈਆਂ ਸਨ।
ਡਿਪਟੀ ਕਮਿਸ਼ਨਰ ਰੂਪਨਗਰ ਵੱਲੋਂ ਸਿੰਗਲ ਵਿੰਡੋ ਸਿਸਟਮ ‘ਬਿਜ਼ਨਸ ਫਸਟ ਪੋਰਟਲ’ ਅਧੀਨ ਪ੍ਰਵਾਨਗੀ ਦਾ ਸਰਟੀਫਿਕੇਟ ਪ੍ਰਾਪਤ ਕਰਨ ਉਪਰੰਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆਂ  ਤਜਿੰਦਰ ਨੇ ਕਿਹਾ ਕਿ ਇਹ ਅਸਲ ਵਿੱਚ ਇੱਕ ਸੁਪਨੇ ਦੇ ਸੱਚ ਹੋਣ ਵਰਗਾ ਹੈ ਜਿਸ ਰਾਹੀਂ ਬਿਨੈ ਪੱਤਰ ਦਾਖਲ ਕਰਨ ਦੇ 14 ਕਾਰਜਕਾਰੀ ਦਿਨਾਂ ਵਿੱਚ ਨਿਰਵਿਘਨ ਢੰਗ ਨਾਲ ਪ੍ਰਵਾਨਗੀ ਮਿਲ ਗਈ। ਉਨ੍ਹਾਂ ਆਸ ਪ੍ਰਗਟ ਕੀਤੀ ਕਿ ਪੰਜਾਬ ਸਰਕਾਰ ਦੇ ਉਦਯੋਗ ਅਤੇ ਵਣਜ ਵਿਭਾਗ ਦੀ ਇਹ ਪਹਿਲਕਦਮੀ ‘ਪੰਜਾਬ ਰਾਈਟ ਟੂ ਬਿਜ਼ਨਸ ਐਕਟ-2020’ ਦੇ ਸਫਲਤਾਪੂਰਵਕ ਲਾਗੂਕਰਨ ਨਾਲ ਸੂਬੇ ਵਿੱਚ ਕਾਰੋਬਾਰ ਨੂੰ ਹੋਰ ਹੁਲਾਰਾ ਦੇਵੇਗੀ।

Related Articles

Leave a Reply

Your email address will not be published. Required fields are marked *

Back to top button
error: Sorry Content is protected !!