Punjab

ਸੂਬੇ ਦੀ ਸ਼ਾਂਤੀ ਅਤੇ ਫਿਰਕੂ ਸਦਭਾਵਨਾ ਨੂੰ ਭੰਗ ਕਰਨ ਵਾਲਿਆਂ ਵਿਰੁੱਧ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇ: ਡੀ.ਜੀ.ਪੀ. ਪੰਜਾਬ ਦੀ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਹਦਾਇਤ

 

ਸੂਬੇ ਦੀ ਸ਼ਾਂਤੀ ਅਤੇ ਫਿਰਕੂ ਸਦਭਾਵਨਾ ਨੂੰ ਭੰਗ ਕਰਨ ਵਾਲਿਆਂ ਵਿਰੁੱਧ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇ: ਡੀ.ਜੀ.ਪੀ. ਪੰਜਾਬ ਦੀ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਹਦਾਇਤ

ਸੀ.ਪੀਜ਼/ਐਸ.ਐਸ.ਪੀਜ਼ ਨੂੰ ਸੰਵੇਦਨਸ਼ੀਲ ਥਾਵਾਂ ਨੇੜੇ ਚੌਕਸੀ ਵਧਾਉਣ ਦੇ ਵੀ ਦਿੱਤੇ ਨਿਰਦੇਸ਼

ਡੀ.ਜੀ.ਪੀ. ਦਿਨਕਰ ਗੁਪਤਾ ਵੱਲੋਂ ਆਗਾਮੀ ਤਿਓਹਾਰਾਂ ਦੇ ਸੀਜ਼ਨ ਦੌਰਾਨ ਜਨਤਾ ਨੂੰ ਚੌਕਸ ਰਹਿਣ ਦੀ ਅਪੀਲ, ਕੋਈ ਵੀ ਸ਼ੱਕੀ ਜਾਂ ਲਾਵਾਰਿਸ ਚੀਜ਼ ਮਿਲਣ `ਤੇ 112 ਜਾਂ 181 `ਤੇ ਕਾਲ ਕਰਨ ਲਈ ਕਿਹਾ

ਡੀ.ਜੀ.ਪੀ. ਪੰਜਾਬ ਨੇ ਹਾਲ ਹੀ ਵਿੱਚ ਟਿਫ਼ਨ ਬੰਬ, ਹੈਂਡ ਗ੍ਰੇਨੇਡ ਅਤੇ ਪਿਸਤੌਲਾਂ ਬਰਾਮਦ ਹੋਣ ਦੇ ਮੱਦੇਨਜ਼ਰ ਸੂਬੇ ਦੇ ਸੁਰੱਖਿਆ ਹਾਲਾਤਾਂ ਦਾ ਜਾਇਜ਼ਾ ਲੈਣ ਲਈ ਸਾਰੇ ਫੀਲਡ ਅਧਿਕਾਰੀਆਂ ਨਾਲ ਕੀਤੀ ਉੱਚ ਪੱਧਰੀ ਮੀਟਿੰਗ

ਜਲੰਧਰ, 28 ਅਗਸਤ:

 

ਪੰਜਾਬ ਦੇ ਡੀ.ਜੀ.ਪੀ. ਦਿਨਕਰ ਗੁਪਤਾ ਨੇ ਅੱਜ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਸੂਬੇ ਵਿੱਚ ਸ਼ਾਂਤੀ ਅਤੇ ਫਿਰਕੂ ਸਦਭਾਵਨਾ ਨੂੰ ਯਕੀਨੀ ਬਣਾਉਣ ਲਈ ਰੋਕਥਾਮ, ਇਹਤਿਆਤ ਅਤੇ ਸੁਰੱਖਿਆ ਦੇ ਲਿਹਾਜ਼ ਤੋਂ ਸਾਰੇ ਢੁੱਕਵੇਂ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ।

 

ਡੀਜੀਪੀ ਦਿਨਕਰ ਗੁਪਤਾ ਨੇ ਪੰਜਾਬ ਆਰਮਡ ਪੁਲਿਸ (ਪੀਏਪੀ) ਕੈਂਪਸ ਵਿੱਚ ਸੂਬਾ ਪੱਧਰੀ ਅਪਰਾਧ ਸਮੀਖਿਆ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ, “ਹਾਲਾਂਕਿ ਜ਼ਿਆਦਾਤਰ ਪੁਲਿਸ ਮੁਖੀਆਂ ਦੁਆਰਾ ਆਪਣੇ ਸਬੰਧਤ ਜ਼ਿਲ੍ਹਿਆਂ ਵਿੱਚ ਬਹੁਤ ਵਧੀਆ ਕੰਮ ਕੀਤਾ ਜਾ ਰਿਹਾ ਹੈ, ਪਰ ਇੰਟੈਲੀਜੈਂਟ ਅਤੇ ਸਮਾਰਟ ਪੁਲਿਸਿੰਗ ਜਿਸ ਵਿੱਚ ਤਕਨਾਲੋਜੀ ਅਤੇ ਟਰੇਡਕਰਾਫ਼ਟ ਦੀ ਵਰਤੋਂ ਸ਼ਾਮਲ ਹੈ, ਨੂੰ ਜ਼ਮੀਨੀ ਪੱਧਰ ਤੇ ਲਾਗੂ ਕਰਨ ਦੀ ਲੋੜ ਹੈ।”

ਇਹ ਮੀਟਿੰਗ ਹਾਲ ਹੀ ਵਿੱਚ ਰਾਜ `ਚ ਗ੍ਰੇਨੇਡ ਅਤੇ ਆਰ.ਡੀ.ਐਕਸ. ਨਾਲ ਲੈਸ ਟਿਫਿਨ ਬਾਕਸ ਮਿਲਣ ਤੋਂ ਇਲਾਵਾ ਹੋਰ ਹਥਿਆਰਾਂ ਅਤੇ ਗੋਲਾ-ਬਾਰੂਦ ਦੀ ਬਰਾਮਦਗੀ ਜਿਸ ਤੋਂ ਸਰਹੱਦੀ ਸੂਬੇ ਵਿੱਚ ਸ਼ਾਂਤੀ ਅਤੇ ਫਿਰਕੂ ਸਦਭਾਵਨਾ ਨੂੰ ਭੰਗ ਕਰਨ ਲਈ ਦੇਸ਼ ਵਿਰੋਧੀ ਅਨਸਰਾਂ ਵੱਲੋਂ ਕੀਤੀਆਂ ਜਾ ਰਹੀਆਂ ਵੱਡੀਆਂ ਕੋਸ਼ਿਸ਼ਾਂ ਦਾ ਸੰਕੇਤ ਮਿਲਦਾ ਹੈ, ਦੇ ਮੱਦੇਨਜ਼ਰ ਕੀਤੀ ਗਈ। ਮੀਟਿੰਗ ਵਿੱਚ ਰੇਲਵੇ ਦੇ ਵਿਸ਼ੇਸ਼ ਡੀਜੀਪੀ ਸੰਜੀਵ ਕਾਲੜਾ, ਏਡੀਜੀਪੀ ਅੰਦਰੂਨੀ ਸੁਰੱਖਿਆ ਆਰ.ਐਨ. ਢੋਕੇ ਅਤੇ ਏਡੀਜੀਪੀ ਇੰਟੈਲੀਜੈਂਸ ਵਰਿੰਦਰ ਕੁਮਾਰ ਅਤੇ ਹੋਰ ਸੀਨੀਅਰ ਅਧਿਕਾਰੀ ਸ਼ਾਮਲ ਸਨ।

 

ਡੀਜੀਪੀ ਨੇ ਅਧਿਕਾਰੀਆਂ ਨੂੰ ਸਪੱਸ਼ਟ ਨਿਰਦੇਸ਼ ਦਿੱਤੇ ਕਿ ਕਿਸੇ ਨੂੰ ਵੀ ਕਾਨੂੰਨ ਹੱਥ ਵਿੱਚ ਲੈਣ ਦੀ ਆਗਿਆ ਨਾ ਦਿੱਤੀ ਜਾਵੇ ਅਤੇ ਜੇਕਰ ਕੋਈ ਵੀ ਵਿਅਕਤੀ ਹਿੰਸਕ ਗਤੀਵਿਧੀਆਂ ਵਿੱਚ ਸ਼ਾਮਲ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਸਖਤ ਕਾਰਵਾਈ ਕਰਦਿਆਂ ਤੁਰੰਤ ਫੌਜਦਾਰੀ ਕੇਸ ਦਰਜ ਕੀਤੇ ਜਾਣ। ਉਨ੍ਹਾਂ ਨੇ ਰਾਜ ਵਿੱਚ ਕਾਨੂੰਨ ਵਿਵਸਥਾ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਵਿਅਕਤੀਆਂ ਅਤੇ ਸ਼ਰਾਰਤੀ ਅਨਸਰਾਂ ਨੂੰ ਵੀ ਚਿਤਾਵਨੀ ਦਿੱਤੀ ਕਿ ਜੇਕਰ ਉਹ ਕਿਸੇ ਅਪਰਾਧਿਕ ਜਾਂ ਹਿੰਸਕ ਗਤੀਵਿਧੀਆਂ ਵਿੱਚ ਸ਼ਾਮਲ ਪਾਏ ਜਾਂਦੇ ਹਨ ਤਾਂ ਪੁਲਿਸ ਕਲੀਅਰੈਂਸ ਸਰਟੀਫਿਕੇਟ ਜਾਂ ਪਾਸਪੋਰਟ ਤਸਦੀਕ ਅਤੇ ਹੋਰ ਵਿਅਕਤੀਗਤ ਜਾਂਚ ਕਾਰਵਾਈਆਂ ਸਮੇਂ ਉਨ੍ਹਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਆਗਾਮੀ ਤਿਓਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਡੀਜੀਪੀ ਦਿਨਕਰ ਗੁਪਤਾ ਨੇ ਸੀਪੀਜ਼/ਐਸਐਸਪੀਜ਼ ਨੂੰ ਸਾਰੇ ਸੰਵੇਦਨਸ਼ੀਲ ਸਥਾਨਾਂ `ਤੇ ਚੌਕਸੀ ਵਧਾਉਣ ਦੇ ਨਿਰਦੇਸ਼ ਦਿੱਤੇ।

 

ਉਨ੍ਹਾਂ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਸੁਸਾਇਟੀ ਦੇ ਮੈਂਬਰਾਂ ਨਾਲ ਮੀਟਿੰਗਾਂ ਕਰਕੇ ਉਨ੍ਹਾਂ ਨੂੰ ਟਿਫਿਨ ਬੰਬ ਅਤੇ ਹੋਰ ਖਤਰਿਆਂ ਬਾਰੇ ਜਾਗਰੂਕ ਕਰਨ ਲਈ ਕਿਹਾ ਤਾਂ ਜੋ ਉਹ ਸਪੀਕਰਾਂ ਰਾਹੀਂ ਸੂਚਨਾ ਦੇ ਕੇ ਹੋਰਨਾਂ ਨੂੰ ਵੀ ਚੌਕਸ ਰਹਿਣ ਬਾਰੇ ਜਾਗਰੂਕ ਕਰ ਸਕਣ। ਉਨ੍ਹਾਂ ਨੇ ਲੋਕਾਂ ਨੂੰ ਚੌਕਸ ਕਰਨ ਲਈ ਵੱਖ -ਵੱਖ ਜਨਤਕ ਸਥਾਨਾਂ ਜਿਵੇਂ ਕਿ ਬੱਸ ਸਟੈਂਡਾਂ ਅਤੇ ਰੇਲਵੇ ਸਟੇਸ਼ਨਾਂ `ਤੇ ਪਬਲਿਕ ਐਡਰੈੱਸ ਸਿਸਟਮ ਦੀ ਵਰਤੋਂ ਕਰਨ ਦੀ ਵੀ ਸਲਾਹ ਦਿੱਤੀ ਅਤੇ ਲੋਕਾਂ ਨੂੰ ਇਹ ਦੱਸਣ ਲਈ ਕਿਹਾ ਕਿ ਜੇ ਕਿਸੇ ਨੂੰ ਕੋਈ ਸ਼ੱਕੀ ਚੀਜ਼ ਮਿਲਦੀ ਹੈ ਤਾਂ ਉਹ 112 ਜਾਂ 181 ਡਾਇਲ ਕਰਕੇ ਰਿਪੋਰਟ ਦੇਣ।

ਡੀਜੀਪੀ ਦਿਨਕਰ ਗੁਪਤਾ ਨੇ ਸੀਪੀਜ਼/ਐਸਐਸਪੀਜ਼ ਨੂੰ ਨਸ਼ਾ ਤਸਕਰਾਂ/ਸਪਲਾਇਰਾਂ ਵਿਰੁੱਧ ਆਪਣੀ ਕਾਰਵਾਈ ਜਾਰੀ ਰੱਖਣ ਦੇ ਨਿਰਦੇਸ਼ ਦਿੱਤੇ ਤਾਂ ਜੋ ਨਸ਼ਿਆਂ ਦੀ ਸਪਲਾਈ ਲਾਈਨਾਂ ਬੇਅਸਰ ਰਹਿਣ।

ਉਨ੍ਹਾਂ ਨੇ ਸੀਪੀਜ਼/ਐਸਐਸਪੀਜ਼ ਨੂੰ ਅਪਰਾਧਿਕ ਗਤੀਵਿਧੀਆਂ ਦੀ ਰੋਕਥਾਮ ਲਈ ਪੁਲਿਸ ਨਾਕਿਆਂ ਦੀ ਪ੍ਰਭਾਵਸ਼ੀਲਤਾ ਵਧਾਉਣ ਦੇ ਨਿਰਦੇਸ਼ ਵੀ ਦਿੱਤੇ।

ਇਸ ਦੌਰਾਨ ਡੀਜੀਪੀ ਨੇ ਨਵ ਨਿਯੁਕਤ ਸੀਪੀਜ਼ ਅਤੇ ਐਸਐਸਪੀਜ਼ ਨਾਲ ਵੀ ਇਸ ਬਾਰੇ ਵਿਚਾਰਚਰਚਾ ਕੀਤੀ।

 

 

 

— Take effective action as warranted under law against anyone found disturbing peace or communal harmony in Punjab: DGP Punjab to District Police Chiefs

 

— Also directs CPs/SSPs to strengthen vigil around sensitive places

 

— DGP Dinkar Gupta urges public to remain alert during the forthcoming Festival season, Call 112 or 181 to report if anything suspicious or unclaimed

 

— DGP Punjab hold a high-level meeting of all Field Officers to review the security situation in Punjab in the wake of recent recoveries of Tiffin bombs, hand grenades and Pistols.

 

JALANDHAR, August 28:

 

Director General of Police (DGP) Punjab Dinkar Gupta on Saturday directed all the CPs/SSPs to launch preventive, precautionary and operational security measures to ensure peace and communal harmony in the State.

 

“Although a lot of good work is being done by most of police chiefs at their concerned districts, Intelligent and Smart Policing which involves use of technology and tradecraft needs to be implemented at the ground level,” said DGP Dinkar Gupta, while addressing a state-level crime review meeting at Punjab Armed Police (PAP) Campus here.

 

The meeting took place at a time when the state has been witnessing huge influx of Grenades and RDX laden tiffin boxes besides recovery of other arms and ammunition, signalling major attempts being made by anti-national elements to disturb peace and communal harmony in the border state. Special DGP Railways Sanjeev Kalra, ADGP Internal Security RN Dhoke and ADGP Intelligence Varinder Kumar were among the senior officials who attended the meeting.

 

The DGP gave clear instructions to officers to not let anyone take law in their hands and if any person found indulged in any violent activities should be dealt with firmly and criminal cases should be registered immediately. He also warned lumpen elements and miscreants trying to disturb law and order situation in the state that they were likely to face issues while getting Police Clearance Certificate or Passport verifications and character antecedent checks if they were found indulging in criminal and destructive activities.

 

With festival season also around the corner, DGP Dinkar Gupta directed the CPs/SSPs to keep vigil at all the sensitive places.

 

He also asked District Police Chiefs to hold meetings with members of society to make them aware about the tiffin bomb and other threats, so that they can further aware devotees to remain alert by making announcements on speakers. He also advised them to use Public Address System at various public places like Bus Stands and Railway Stations to alert the public and inform them to report by dialling 112 or 181, if they found anything suspicious.

 

DGP Dinkar Gupta also directed CPs/SSPs to continue their crackdown against the drug smugglers/suppliers so that drug supply lines remain smashed.

 

He also directed CPs/SSPs to increase the effective ness of Police Checkpoints to prevent criminal activities.

 

Meanwhile, the DGP also briefed the newly appointed CPs and SSPs.

Related Articles

Leave a Reply

Your email address will not be published. Required fields are marked *

Back to top button
error: Sorry Content is protected !!