ਖਰੜ ਸ਼ਹਿਰ ਪੂਰਾ ਜਾਮ , ਹਜਾਰਾਂ ਲੋਕ ਪ੍ਰੇਸ਼ਾਨ , ਆਪਣੀਆਂ ਗੱਡੀਆਂ ਵਿਚ ਫਸੇ
ਰਾਸ਼ਟਰੀ ਸਿਹਤ ਮਿਸ਼ਨ (ਐਨ.ਐਚ.ਐਮ) ਪੰਜਾਬ ਅਧੀਨ ਕੰਮ ਕਰ ਰਹੇ ਕਰਮਚਾਰੀਆਂ ਦੀਆਂ ਮੰਗਾਂ ਮੰਨਣ ਦਾ ਸਮਰਥਨ ਕਰਦਿਆਂ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਵਿੱਚ ਆਉਂਦੀਆਂ ਚੋਣਾ ’ਚ ‘ਆਪ’ ਸਰਕਾਰ ਬਣਨ ’ਤੇ ਐਨ.ਐਚ.ਐਮ ਕਰਮਚਾਰੀਆਂ ਨੂੰ ਪੱਕਾ (ਰੈਗੂਲਰ) ਕੀਤਾ ਜਾਵੇਗਾ।
ਮੰਗਲਵਾਰ ਨੂੰ ਖਰੜ ਵਿਖੇ ਹਰਪਾਲ ਸਿੰਘ ਚੀਮਾ ਅਤੇ ‘ਆਪ’ ਯੂਥ ਵਿੰਗ ਪੰਜਾਬ ਦੀ ਸਹਿ ਪ੍ਰਧਾਨ ਅਤੇ ਹਲਕਾ ਖਰੜ ਦੀ ਇਨਚਾਰਜ ਅਨਮੋਲ ਗਗਨ ਮਾਨ ਨੇ ਐਨ.ਐਚ.ਐਮ ਕਰਮਚਾਰੀਆਂ ਦੇ ਸੂਬਾ ਪੱਧਰੀ ਧਰਨੇ ਵਿੱਚ ਸ਼ਾਮਲ ਹੋਏ ਅਤੇ ਧਰਨਕਾਰੀਆਂ ਨਾਲ ਮੁਲਾਕਾਤ ਕੀਤੀ। ਇਸ ਧਰਨੇ ਵਿੱਚ ਸਿਹਤ ਵਿਭਾਗ ਦੇ ਅਧਿਕਾਰੀ, ਡਾਕਟਰ, ਨਰਸਾਂ, ਕਰਲਕ ਅਤੇ ਐਨ.ਐਚ.ਐਮ ਦੇ ਕਰਮਚਾਰੀਆਂ ਨੇ ਸਮੂਲੀਅਤ ਕੀਤੀ ਸੀ। ਇਸ ਮੌਕੇ ਸੰਬੋਧਨ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਐਨ.ਐਚ.ਐਮ ਤਹਿਤ ਕਰੀਬ 12 ਹਜ਼ਾਰ ਕਰਮਚਾਰੀ ਪਿੱਛਲੇ 12- 15 ਸਾਲਾਂ ਤੋਂ ਬਹੁਤ ਹੀ ਘੱਟ ਤਨਖ਼ਾਹ ’ਤੇ ਕੰਮ ਕਰ ਰਹੇ ਹਨ। ਸਰਕਾਰਾਂ ਨੇ ਲੰਮੇ ਸਮੇਂ ਤੱਕ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਪੱਕਾ ਨਹੀਂ ਕੀਤਾ ਅਤੇ ਹੁਣ ਇਹ ਕਰਮਚਾਰੀ ਆਪਣੀ ਨੌਕਰੀ ਪੱਕੀ ਕਰਾਉਣ ਅਤੇ ਚੰਗੀ ਤਨਖ਼ਾਹ ਦੀ ਮੰਗ ਕਰਦੇ ਹਨ, ਜੋ ਬਿਲਕੁੱਲ ਵਾਜ਼ਿਬ ਹੈ।