ਪੰਜਾਬ ਮੰਤਰੀ ਮੰਡਲ ਦੀ ਬੈਠਕ ਵਿੱਚ ਨਹੀਂ ਪੇਸ਼ ਹੋਵੇਗੀ ਤਨਖਾਹ ਕਮਿਸ਼ਨ ਦੀ ਰਿਪੋਰਟ
ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਅੱਜ ਹੋਣ ਜਾ ਰਹੀ ਮੰਤਰੀ ਮੰਡਲ ਦੀ ਬੈਠਕ ਵਿੱਚ ਤਨਖਾਹ ਕਮਿਸ਼ਨ ਦੀ ਰਿਪੋਰਟ ਪੇਸ਼ ਨਹੀਂ ਹੋਵੇਗੀ । ਸੂਤਰਾਂ ਦਾ ਕਹਿਣਾ ਹੈ ਕਿ ਇਸ ਬੈਠਕ ਵਿੱਚ ਤਨਖਾਹ ਕਮਿਸ਼ਨ ਦੀ ਰਿਪੋਰਟ ਨੂੰ ਲੈ ਕੇ ਪ੍ਰਸਤਾਵ ਨਹੀਂ ਆ ਰਿਹਾ ਹੈ । ਸੂਤਰਾਂ ਦਾ ਕਹਿਣਾ ਹੈ ਕਿ ਤਨਖਾਹ ਕਮਿਸ਼ਨ ਦੀ ਰਿਪੋਰਟ ਤੇ ਮੁੱਖ ਮੰਤਰੀ ਦਫਤਰ ਤੇ ਅਧਿਕਾਰੀਆ ਦੇ ਪੱਧਰ ਦੇ ਬੈਠਕ ਹੋ ਚੁਕੀ ਹੈ । ਇਸ ਬੈਠਕ ਵਿੱਚ ਮੁੱਖ ਸਕੱਤਰ ਵਿਨੀ ਮਹਾਜਨ ਵੀ ਮੌਜੂਦ ਸਨ।
ਸੂਤਰਾਂ ਦਾ ਕਹਿਣਾ ਹੈ ਕਿ ਇਸ ਬੈਠਕ ਵਿੱਚ ਰਿਪੋਰਟ ਤੇ ਕਾਫੀ ਚਰਚਾ ਹੋਈ ਹੈ ਪਰ ਅੱਜ ਦੀ ਮੰਤਰੀ ਮੰਡਲ ਦੀ ਬੈਠਕ ਵਿੱਚ ਏਜੇਂਡਾ ਨਹੀਂ ਆ ਰਿਹਾ ਹੈ । ਦੱਸਣਯੋਗ ਹੈ ਕਿ ਤਨਖਾਹ ਕਮਿਸ਼ਨ ਦੇ ਚੇਅਰਮੈਨ ਜੈ ਸਿੰਘ ਗਿਲ ਵਲੋਂ ਰਿਪੋਰਟ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੋਪ ਦਿੱਤੀ ਗਈ ਹੈ । ਜਿਸ ਤੋਂ ਬਾਅਦ ਮੁੱਖ ਮੰਤਰੀ ਵਲੋਂ ਇਹ ਰਿਪੋਰਟ ਵਿੱਤ ਵਿਭਾਗ ਨੂੰ ਮੰਥਨ ਲਈ ਭੇਜੀ ਗਈ ਸੀ ਅਤੇ ਵਿੱਤ ਵਿਭਾਗ ਨੂੰ ਇਹ ਰਿਪੋਰਟ ਮੰਤਰੀ ਮੰਡਲ ਵਿੱਚ ਪੇਸ਼ ਕਰਨ ਦੇ ਹੁਕਮ ਦਿੱਤੇ ਸਨ । ਸੂਤਰਾਂ ਦਾ ਕਹਿਣਾ ਹੈ ਕਿ ਅਗਲੀ ਮੰਤਰੀ ਮੰਡਲ ਦੀ ਬੈਠਕ ਵਿੱਚ ਪ੍ਰਸਤਾਵ ਆਉਂਣ ਦੀ ਸੰਭਾਵਨਾ ਹੈ ।