Punjab

ਰਾਜਾ ਵੜਿੰਗ ਵੱਲੋਂ ਪ੍ਰਾਈਵੇਟ ਬੱਸਾਂ ਵਿੱਚ ਵੀ ਵਾਹਨ ਟ੍ਰੈਕਿੰਗ ਸਿਸਟਮ ਲਾਉਣ ਦਾ ਐਲਾਨ

 

 

*ਰਾਜਾ ਵੜਿੰਗ ਵੱਲੋਂ ਪ੍ਰਾਈਵੇਟ ਬੱਸਾਂ ਵਿੱਚ ਵੀ ਵਾਹਨ ਟ੍ਰੈਕਿੰਗ ਸਿਸਟਮ ਲਾਉਣ ਦਾ ਐਲਾਨ*

 

*ਪੰਜਾਬ ਰੋਡਵੇਜ਼ ਅਤੇ ਪਨਬਸ ਦੇ ਬੱਸ ਟ੍ਰੈਕਿੰਗ ਸਿਸਟਮ ਮੌਨੀਟਰਿੰਗ ਅਤੇ ਕੰਟਰੋਲ ਰੂਮ ਦੇ ਕੰਮਕਾਜ ਦੀ ਕੀਤੀ ਸਮੀਖਿਆ*

 

*ਆਨਲਾਈਨ ਸਿਸਟਮ ਨਾਲ ਬੱਸਾਂ ਅਤੇ ਸਟਾਫ਼ ਦੀਆਂ ਅਸਲ ਸਮੇਂ ਦੀਆਂ ਗਤੀਵਿਧੀਆਂ ਦੀ ਕੀਤੀ ਜਾ ਰਹੀ ਹੈ ਨਿਗਰਾਨੀ*

 

*ਟਰਾਂਸਪੋਰਟ ਮੰਤਰੀ ਨੇ ਫ਼ੀਲਡ ਵਿੱਚ ਜਨਰਲ ਮੈਨੇਜਰਾਂ, ਡਰਾਈਵਰਾਂ ਅਤੇ ਕੰਡਕਟਰਾਂ ਨੂੰ ਫ਼ੋਨ ਕਰਕੇ ਲਈ ਜਾਣਕਾਰੀ*

 

*ਵਧੀਆ ਕਾਰਗੁਜ਼ਾਰੀ ਵਾਲੇ ਜਨਰਲ ਮੈਨੇਜਰਾਂ, ਡਰਾਈਵਰਾਂ ਅਤੇ ਕੰਡਕਟਰਾਂ ਨੂੰ ਹਰ ਪੰਦਰਵਾੜੇ ‘ਤੇ ਕੀਤਾ ਜਾਵੇਗਾ ਸਨਮਾਨਤ*

 

*ਚੰਡੀਗੜ੍ਹ, 12 ਅਕਤੂਬਰ:*

 

ਪੰਜਾਬ ਦੇ ਟਰਾਂਸਪੋਰਟ ਮੰਤਰੀ ਸ੍ਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਐਲਾਨ ਕੀਤਾ ਕਿ ਸਰਕਾਰ ਵੱਲੋਂ ਹਾਲ ਹੀ ਵਿੱਚ ਸ਼ੁਰੂ ਕੀਤੇ ਗਏ ਵਾਹਨ ਟ੍ਰੈਕਿੰਗ ਸਿਸਟਮ (ਵੀ.ਟੀ.ਐਸ.) ਨੂੰ ਅੱਗੇ ਵਧਾਉਂਦਿਆਂ ਹੁਣ ਇਹ ਪ੍ਰਣਾਲੀ ਸੂਬੇ ਵਿੱਚ ਚਲ ਰਹੀਆਂ ਸਾਰੀਆਂ ਪ੍ਰਾਈਵੇਟ ਬੱਸਾਂ ਵਿੱਚ ਵੀ ਲਗਾਈ ਜਾਵੇਗੀ।

 

ਇਥੇ ਪੰਜਾਬ ਰੋਡਵੇਜ਼ ਅਤੇ ਪਨਬਸ ਦੇ ਮੁੱਖ ਦਫ਼ਤਰ ਵਿਖੇ ਬੱਸ ਟ੍ਰੈਕਿੰਗ ਸਿਸਟਮ ਮੌਨੀਟਰਿੰਗ ਅਤੇ ਕੰਟਰੋਲ ਰੂਮ ਦੇ ਕੰਮਕਾਜ ਦੀ ਸਮੀਖਿਆ ਕਰਦਿਆਂ ਸ੍ਰੀ ਰਾਜਾ ਵੜਿੰਗ ਨੇ ਦੱਸਿਆ ਕਿ ਪ੍ਰਾਈਵੇਟ ਆਪ੍ਰੇਟਰਾਂ ਦੀਆਂ ਬੱਸਾਂ ਦੀ ਕਾਰਗੁਜ਼ਾਰੀ ਸੁਰੱਖਿਆ ਦੇ ਲਿਹਾਜ਼ ਨਾਲ ਤਸੱਲੀਬਖ਼ਸ਼ ਨਾ ਹੋਣ ਕਾਰਨ ਪ੍ਰਾਈਵੇਟ ਬੱਸਾਂ ਵਿੱਚ ਵੀ ਵਾਹਨ ਟ੍ਰੈਕਿੰਗ ਸਿਸਟਮ ਲਾਉਣਾ ਯਕੀਨੀ ਬਣਾਇਆ ਜਾਵੇਗਾ। ਇਸੇ ਦੌਰਾਨ ਟਰਾਂਸਪੋਰਟ ਮੰਤਰੀ ਨੇ ਸਿਸਟਮ ਦੇ ਕੰਮਕਾਜ ਦੀ ਜਾਂਚ ਕਰਨ ਲਈ ਵੱਖ-ਵੱਖ ਡਿਪੂਆਂ ਦੇ ਕਈ ਜਨਰਲ ਮੈਨੇਜਰਾਂ, ਡਰਾਈਵਰਾਂ ਅਤੇ ਕੰਡਕਟਰਾਂ ਨੂੰ ਫ਼ੋਨ ਕਰਕੇ ਸਿਸਟਮ ਦੀ ਕਾਰਜਕੁਸ਼ਲਤਾ ਚੈਕ ਕੀਤੀ।

 

ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ ਇਹ ਸਿਸਟਮ ਹੁਣ ਤੱੱਕ ਪਨਬਸ/ਪੰਜਾਬ ਰੋਡਵੇਜ਼ ਦੀਆਂ 1450 ਬੱਸਾਂ ਵਿੱਚ ਲਾਗੂ ਕੀਤਾ ਜਾ ਚੁੱਕਾ ਹੈ, ਜੋ ਮਹਿਲਾਵਾਂ ਦੀ ਸੁਰੱਖਿਆ ਨੂੰ ਯਕੀਨੀ ਬਣਾ ਰਿਹਾ ਹੈ ਕਿਉਂਕਿ ਕਿਸੇ ਐਮਰਜੈਂਸੀ ਸਥਿਤੀ ਲਈ ਔਰਤਾਂ ਲਈ ਬੱਸਾਂ ਵਿੱਚ ਪੈਨਿਕ ਬਟਨ ਮੁਹੱਈਆ ਕਰਵਾਇਆ ਗਿਆ ਹੈ। ਇਸ ਤੋਂ ਇਲਾਵਾ ਬੱਸਾਂ ਦੇ ਪਾਰਦਰਸ਼ੀ ਅਤੇ ਸਮਾਂਬੱਧ ਆਉਣ-ਜਾਣ ਲਈ ਕੇਂਦਰੀ ਨਿਗਰਾਨੀ ਅਤੇ ਕੰਟਰੋਲ ਰੂਮ ਚੰਡੀਗੜ੍ਹ ਵਿਖੇ ਸਥਾਪਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਵੀ.ਟੀ.ਐਸ. ਰਾਹੀਂ ਬੱਸਾਂ ਦੀ ਤੇਜ਼ ਰਫ਼ਤਾਰ, ਗ਼ਲਤ ਢੰਗ ਨਾਲ ਬ੍ਰੇਕ ਲਗਾਉਣ ਅਤੇ ਤੇਜ਼ ਭਜਾਉਣ, ਬੱਸਾਂ ਦੀ ਰਾਤ ਠਹਿਰ, ਨਿਰਧਾਰਤ ਸਥਾਨਾਂ ਦੀ ਬਜਾਏ ਕਿਸੇ ਹੋਰ ਥਾਂ ਰੁਕਣਾ, ਬੱਸਾਂ ਦਾ ਢਾਬਿਆਂ ‘ਤੇ 25 ਮਿੰਟਾਂ ਤੋਂ ਵੱਧ ਰੁਕਣਾ, ਰੂਟ ਬਦਲਣਾ, ਸ਼ਹਿਰਾਂ ਤੋਂ ਬਾਹਰ-ਬਾਹਰ ਲੰਘ ਜਾਣਾ, ਮਿੱਥੇ ਸਟਾਪ ‘ਤੇ ਨਾ ਰੁਕਣਾ, ਕਾਊਂਟਰਾਂ ਤੋਂ ਬੱਸਾਂ ਦੇ ਆਉਣ ਅਤੇ ਜਾਣ ਦੀ ਅਸਲ ਸਮੇਂ ਦੀ ਨਿਗਰਾਨੀ, ਬੱਸਾਂ ਦੀ ਅਸਲ ਯਾਤਰਾ ਦੀ ਦੂਰੀ ਆਦਿ ਬਾਰੇ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਿਸਟਮ ਰਾਹੀਂ ਬੱਸਾਂ ਦੀ ਨਿਗਰਾਨੀ ਸਬੰਧਤ ਡਿਪੂਆਂ ਦੇ ਜਨਰਲ ਮੈਨੇਜਰਾਂ ਅਤੇ ਕੇਂਦਰੀ ਕੰਟਰੋਲ ਰੂਮ ਜ਼ਰੀਏ ਕੀਤੀ ਜਾ ਰਹੀ ਹੈ।

 

ਇਸ ਤੋਂ ਇਲਾਵਾ ਮੈਨੇਜਮੈਂਟ ਇਨਫ਼ਰਮੇਸ਼ਨ ਸਿਸਟਮ ਦੀ ਵਰਤੋਂ ਡਰਾਈਵਰਾਂ ਅਤੇ ਕੰਡਕਟਰਾਂ ਦੇ ਵਿਹਾਰ, ਬੱਸਾਂ ਦੀ ਵਰਤੋਂ, ਉਪਲਬਧ ਸਟਾਫ਼ ਦੀ ਵਰਤੋਂ, ਬੱਸਾਂ ਨੂੰ ਮਿੱਥੇ ਸਮੇਂ ਤੋਂ ਦੇਰੀ ਨਾਲ ਅਤੇ ਪਹਿਲਾਂ ਚਲਾਉਣਾ, ਬੱਸਾਂ ਵੱਲੋਂ ਤੈਅ ਕੀਤੇ ਕਿਲੋਮੀਟਰਾਂ ਆਦਿ ਬਾਰੇ ਰਿਪੋਰਟਾਂ ਤਿਆਰ ਕਰਨ ਲਈ ਕੀਤੀ ਜਾ ਰਹੀ ਹੈ।

 

ਸ੍ਰੀ ਰਾਜਾ ਵੜਿੰਗ ਨੇ ਕਿਹਾ ਕਿ ਸਿਸਟਮ ਵੱਲੋਂ ਤਿਆਰ ਕੀਤੀਆਂ ਰਿਪੋਰਟਾਂ ਅਤੇ ਵਿਭਾਗ ਦੇ ਅਧਿਕਾਰੀਆਂ ਦੀ ਫ਼ੀਡਬੈਕ ਦੇ ਆਧਾਰ ‘ਤੇ ਹਰ ਪੰਦਰਵਾੜੇ ਡਿਪੂਆਂ ਦੇ ਤਿੰਨ ਵਧੀਆ ਕਾਰਗੁਜ਼ਾਰੀ ਵਾਲੇ ਜਨਰਲ ਮੈਨੇਜਰਾਂ ਅਤੇ ਦਸ-ਦਸ ਡਰਾਈਵਰਾਂ ਅਤੇ ਕੰਡਕਟਰਾਂ ਨੂੰ ਸਨਮਾਨਿਤ ਕੀਤਾ ਜਾਵੇਗਾ ਜਦਕਿ ਕੰਮ ‘ਚ ਕੁਤਾਹੀ ਵਰਤਣ ਵਾਲਿਆਂ ਵਿਰੁੱਧ ਅਨੁਸ਼ਾਸਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਦੁਹਰਾਇਆ ਕਿ ਕਿਸੇ ਸਟਾਫ਼ ਮੈਂਬਰ ਵੱਲੋਂ ਪ੍ਰਾਈਵੇਟ ਆਪ੍ਰੇਟਰ ਨਾਲ ਮਿਲੀਭੁਗਤ ਕਰਕੇ ਵਿਭਾਗੀ ਮਾਲੀਏ ਨੂੰ ਨੁਕਸਾਨ ਪਹੁੰਚਾਉਣ ਦੇ ਮਾਮਲੇ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

 

ਇਸ ਮੌਕੇ ਵਿਧਾਇਕ ਕੁਲਬੀਰ ਸਿੰਘ ਜ਼ੀਰਾ, ਬਲਵਿੰਦਰ ਸਿੰਘ ਲਾਡੀ ਅਤੇ ਦਵਿੰਦਰ ਸਿੰਘ ਘੁਬਾਇਆ, ਪ੍ਰਮੁੱਖ ਸਕੱਤਰ ਕੇ. ਸਿਵਾ ਪ੍ਰਸਾਦ ਅਤੇ ਡਾਇਰੈਕਟਰ ਸਟੇਟ ਟਰਾਂਸਪੋਰਟ ਭੁਪਿੰਦਰ ਸਿੰਘ ਮੌਜੂਦ ਸਨ।

 

*Vehicle Tracking System to be installed in private buses too, announces Raja Warring*

*• Reviews functioning of Bus Tracking System Monitoring and Control Room of Punjab Roadways and PUNBUS*

*• Online system monitoring real time activities of buses and staff*

*• Minister rang up GMs, drivers and conductors randomly*

*• Top performing GMs, drivers and conductors will be honored fortnightly*

*Chandigarh, October 12:*

Punjab Transport Minister Mr. Amarinder Singh Raja Warring, on Tuesday, announced that the newly launched Vehicle Tracking System (VTS) will be further extended to all private buses operating in the state.

While reviewing the functioning of the Bus Tracking System Monitoring and Control Room at the head office of Punjab Roadways and PUNBUS here, Mr. Raja Warring said, the performance of buses of private operators wasn’t satisfactory in terms of safety, hence the installation of vehicle tracking system will be ensured in private buses as well. The minister also rang up depot general managers, drivers and conductors randomly to check the working of the system.

The Transport Minister informed that this system has been implemented in 1450 buses of Punbus/Punjab Roadways so far, which has been ensuring security of women as panic buttons have been provided in buses in case of any emergency; transparent and time-bound travelling of buses with Central Control Room at Chandigarh. He said that VTS is checking over-speeding of buses, harsh braking and acceleration, overnight stay of buses, stoppage at any other place rather than designated stops, stay of buses on Dhabas for more than 25 minutes, route diversion, bypassing cities, missing stops, real time monitoring of arrival and departure of buses from counters, actual travel distance of buses etc. He said that the monitoring of buses in the system is being done by the General Manager of concerned depots and also at the Central Control Room.

Apart from this, Management Information System has also been generating reports regarding behavior of drivers & conductors, usage of buses, utilization of available staff, delays and advancement in the time of buses, kilometers covered by buses etc.

Mr. Raja Warring said that on the basis of reports generated by the system and feedback of department officials, three best performing General Manager of depots and ten each drivers and conductors will be honoured fortnightly, while he will also ensure action against the non-performers. He reiterated that any loss in the revenue generation by the staff member in connivance with any private operator will not be tolerated at any cost.

Prominent amongst others who were present included MLAs Kulbir Singh Zira, Balwinder Singh Laddi and Davinder Singh Ghubaya, Principal Secretary K Siva Prasad and Director State Transport Bhupinder Singh.

Related Articles

Leave a Reply

Your email address will not be published. Required fields are marked *

Back to top button
error: Sorry Content is protected !!