Punjab

Vigilance Bureau unearths big scam worth crores of rupees under Ayushman Bharat scheme, Vigilance enquiry registered to probe the racket thoroughly : BK Uppal

Chandigarh, March 10 : Punjab Vigilance Bureau has exposed a big scam worth crores of rupees under the Pradhan Mantri Jan Arogya Yojana – ‘Aushmaan Bharat’ scheme in which private hospitals have obtained health insurance claims from insurance company named IFFCO TOKIO on the basis of fake bills for treatment of beneficiary patients possessing smart health cards. Contrary to this, the IFFCO TOKIO had rejected hundreds of insurance claims pertaining to government hospitals causing a huge loss to the state exchequer.

DGP-cum-Chief Director Vigilance Bureau BK Uppal
DGP-cum-Chief Director Vigilance Bureau BK Uppal

Disclosing this here today, DGP-cum-Chief Director Vigilance Bureau BK Uppal said on the basis of inputs received from credible sources, it has came to light that several well known private hospitals based in Jalandhar, Hoshiarpur and Kapurthala districts have prepared hefty fake bills on the names of smart card holders for their treatment under Ayushman Bharat scheme and took insurance claims from IFFCO TOKIO. “A regular vigilance enquiry have been registered by the bureau to investigate this scam worth crores of rupees in the state”, he added.

Giving details of the preliminary findings he informed that SSP vigilance range Jalandhar Daljinder Singh Dhillon have unearthed this fraud in which several fake medical bills of private hospitals had been cleared by the insurance company but on the contrary reimbursement bills forwarded by government hospitals were rejected. In this connection, major negligence has been seen at the end of concerned Deputy Medical Commissioners and doctors of state hospitals/primary health centres.

“The major reason for rejecting the insurance claims of government hospitals by the company was to get extraordinary financial benefits. Rs. 52,06,500 (Fifty two lacs six thousand five hundred rupess). As a result, the Punjab government has incurred a total financial loss of to the state exchequer during the last one year from these three aforesaid districts”, said Uppal.

During investigations it has came to light that a well known hospital of Sultanpur Lodhi town in Kapurthala district had claimed Rs. 4,43,98,450/- (Four crore forty three lacs ninety eight thousand four hundred fifty rupess) for the treatment of about 1,282 patients and out of which 519 claims have been rejected. On the basis of these medical bills, State Health Authority, Punjab have passed claims of this hospital to the tune of Rs. 4,23,48,050 (Four crore twenty three lacs forty eight thousand fifty rupess). Then IFFCO TOKIO insurance company reimbursed the claimed amount to the tune of Rs. 1,86,59,150 (One crore eighty six lacs fifty nine thousand one hundred fifty)  out of Rs. 4,43,98,450 to the said hospital.

Revealing the modus operandi by the administration of hospital under investigation (Name withheld not to hamper investigations), vigilance chief further informed that a patient named Paramjeet Kaur village Turna in Jalandhar district was admitted to the hospital for operating gall bladder stone but due to her personal reasons she did not undergo the operation. In this regard, the hospital prepared a fake medical bill of Rs. 22,000 for this patient and took reimbursement claim form IFFCO TOKIO under the Ayushman Bharat health insurance scheme.

Furthermore, Uppal disclosed that in another such case patient Sukhjinder Kaur village Sidhupur was admitted to the same hospital for gall bladder operation. She presented her smart health card issued by the Punjab government but the director of this hospital asked the patient that her treatment could not be done with one smart card. In this connection, the hospital director told the patient to either deposit Rs. 25,000 in cash or bring 6/7 smart cards to avail the benefit of treatment. After this Sukhjinder Kaur’s family submitted three smart cards belonging to her family members to the hospital while facing under-compulsion.

He said that to cover up the fraud, this hospital has shoot fake videos of Sukhjinder Kaur’s family members by lying them on the hospital beds and took their signatures on blank papers. The administrator of hospital had instructed them to reply on receiving a phone call by saying that they underwent an operation. But all three of them had no ailment. The hospital claimed falsely Rs 25,000 each of three persons for operating only Sukhjinder Kaur. This raised the suspicion that the Ayushman Bharat scheme was being rigged on a large scale by this hospital.

In this regard, information gathered by VB Jalandhar Range, reveals that several reputed private hospitals based in Jalandhar, Kapurthala and Hoshiarpur have obtained the insurance claims by fabricating huge medical bills in the names of smart health card holders. A total of 35 government and 77 private hospitals have been listed by the Punjab government under this scheme in these three aforesaid districts.

According to reliable input and figures 4828 claims of 77 private hospitals were rejected during last one year by the IFFCO TOKIO health insurance company. The amount of rejected insurance claims of private hospitals is approximately 5,59,96,407 (Five crores fifty nine lacs ninety six thousand four hundred sever rupees).

Above this, it is also reliably learnt that 1,015 claims of 35 government hospitals were rejected during last one year by the IFFCO TOKIO. The amount of rejected insurance claims of government hospitals is approximately 52,06,500 (Fifty two lacks six thousand five hundred rupees).

Uppal added that a vigilance enquiry has been registered to probe this scam in depth and to expose the irregularities being committed by the private hospitals in the state for achieving massive financial gains+.

It is pertinent to mention here that this health insurance scheme is being run in the state of Punjab under Sarbat Health insurance scheme. According to this scheme, 40% premium share as a financial assistance is being paid by Punjab government and the remaining share 60% is contributed by central government to the IFFCO TOKIO under this scheme. An amount of  Rs. 1000 is being paid annually by the government as premium per family to the IFFCO TOKIO. In this regard, the Punjab Government also issues smart health cards to the poor and underprivileged families. Through this smart card if any beneficiary or his family member gets any serious illness, he/she could be admitted to the listed hospitals under this scheme and avail free cashless treatment upto Rs. five lakhs.

 

ਵਿਜੀਲੈਂਸ ਬਿਉਰੋ ਨੇ ਨਿੱਜੀ ਹਸਪਤਾਲਾਂ ਵੱਲੋਂ ਆਯੁਸ਼ਮਾਨ ਭਾਰਤ ਯੋਜਨਾ ਹੇਠ ਬੀਮਾ ਕਲੇਮ ਲੈਣ ਵਿੱਚ ਕਰੋੜਾਂ ਰੁਪਏ ਦੀ ਘਪਲੇਬਾਜ਼ੀ ਦਾ ਕੀਤਾ ਪਰਦਾਫ਼ਾਸ਼

o    ਘੁਟਾਲੇ ਦੀ ਡੂੰਘਾਈ ਨਾਲ ਜਾਂਚ ਕਰਨ ਲਈ ਵਿਜੀਲੈਂਸ ਇੰਨਕੁਆਰੀ ਕੀਤੀ ਦਰਜ : ਬੀ.ਕੇ.ਉੱਪਲ

o    ਬੀਮਾ ਕੰਪਨੀ ਵੱਲੋਂ ਸਰਕਾਰੀ ਹਸਪਤਾਲਾਂ ਦੇ ਬੀਮਾ ਕਲੇਮ ਭਾਰੀ ਮਾਤਰਾ ਵਿੱਚ ਰੱਦ ਕਰਨ ਦੇ ਕਾਰਨਾਂ ਦੀ ਵੀ ਹੋਵੇਗੀ ਜਾਂਚ

 

ਚੰਡੀਗੜ 10 ਮਾਰਚ : ਪੰਜਾਬ ਵਿਜੀਲੈਂਸ ਬਿਉਰੋ ਨੇ ਰਾਜ ਦੇ ਕੁੱਝ ਪ੍ਰਾਈਵੇਟ ਹਸਪਤਾਲਾਂ ਵੱਲੋਂ ਪ੍ਰਧਾਨ ਮੰਤਰੀ ਜਨ ਅਰੋਗਯਾ ਯੋਜਨਾ (ਆਯੁਸ਼ਮਾਨ ਭਾਰਤ) ਅਧੀਨ ਲਾਭਪਾਤਰੀਆਂ ਦਾ ਇਲਾਜ ਕਰਨ ਦੇ ਨਾਮ ਹੇਠ ਫਰਜ਼ੀ ਡਾਕਟਰੀ ਬਿੱਲਾਂ ਰਾਹੀਂ ਪ੍ਰਤੀਪੂਰਤੀ ਦੇ ਕਲੇਮਾਂ ਵਿੱਚ ਕਰੋੜਾਂ ਰੁਪਏ ਦੀ ਘਪਲੇਬਾਜ਼ੀ ਕਰਕੇ ਮੋਟੀਆਂ ਰਕਮਾਂ ਦੇ ਬੀਮਾ ਕਲੇਮ ਹਾਸਲ ਕੀਤੇ ਜਾਣ ਦਾ ਪਰਦਾਫ਼ਾਸ਼ ਕੀਤਾ ਹੈ। ਇਸ ਦੌਰਾਨ ਅਧਿਕਾਰਤ ਇਫਕੋ ਟੋਕੀਓ ਬੀਮਾ ਕੰਪਨੀ ਵੱਲੋਂ ਸਰਕਾਰੀ ਹਸਪਤਾਲਾਂ ਦੇ ਬੀਮਾ ਕਲੇਮ ਭਾਰੀ ਮਾਤਰਾ ਵਿੱਚ ਰੱਦ ਕਰ ਦਿੱਤੇ ਗਏ ਜਿਸ ਕਰਕੇ ਰਾਜ ਸਰਕਾਰ ਦੇ ਖਜ਼ਾਨੇ ਨੂੰ ਕਰੋੜਾਂ ਦਾ ਘਾਟਾ ਪਿਆ ਹੈ।

ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਉਰੋ ਦੇ ਮੁੱਖ ਡਾਇਰੈਕਟਰ ਤੇ ਡੀ.ਜੀ.ਪੀ. ਸ੍ਰੀ ਬੀ.ਕੇ.ਉੱਪਲ ਨੇ ਦੱਸਿਆ ਕਿ ਆਯੁਸ਼ਮਾਨ ਭਾਰਤ ਯੋਜਨਾ ਵਿੱਚ ਚੱਲ ਰਹੇ ਇਸ ਘੁਟਾਲੇ ਦੀ ਹਰ ਪੱਖ ਤੋਂ ਡੂੰਘਾਈ ਤੱਕ ਜਾਂਚ ਕਰਨ  ਇਕ ਵਿਜੀਲੈਂਸ ਇੰਨਕੁਆਰੀ ਦਰਜ ਕੀਤੀ ਗਈ ਹੈ ਤਾਂ ਜੋ ਇਸ ਯੋਜਨਾ ਅਧੀਨ ਪ੍ਰਾਈਵੇਟ ਹਸਪਾਤਲਾਂ ਵੱਲੋਂ ਕੀਤੀ ਜਾ ਰਹੀ ਵੱਡੀ ਘਪਲੇਬਾਜ਼ੀ ਕਰਕੇ ਆਪਣੇ ਆਪ ਨੂੰ ਵਿੱਤੀ ਲਾਭ ਪਹੁੰਚਾਉਣ ਸਬੰਧੀ ਕੀਤੀਆਂ ਜਾ ਰਹੀਆਂ ਬੇਨਿਯਮੀਆਂ ਦਾ ਪਰਦਾਫਾਸ਼ ਕੀਤਾ ਜਾ ਸਕੇ ਅਤੇ ਸਰਕਾਰੀ ਹਸਪਤਾਲਾਂ ਦੇ ਬੀਮਾ ਕਲੇਮ ਰੱਦ ਕਰਨ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਸਕੇ।

ਉਨਾਂ ਦੱਸਿਆ ਕਿ ਇਸ ਸਬੰਧ ਵਿੱਚ ਦਲਜਿੰਦਰ ਸਿੰਘ ਢਿੱਲੋਂ ਐਸ.ਐਸ.ਪੀ. ਵਿਜੀਲੈਂਸ ਬਿਉਰੋਜਲੰਧਰ ਰੇਂਜ ਜਲੰਧਰ ਵੱਲੋਂ ਇਕੱਤਰ ਕੀਤੀ ਗਈ ਮੁੱਢਲੀ ਜਾਂਚ ਅਨੁਸਾਰ ਆਯੁਸ਼ਮਾਨ ਭਾਰਤ ਸਕੀਮ ਤਹਿਤ ਜਲੰਧਰਹੁਸ਼ਿਆਰਪੁਰ ਅਤੇ ਕਪੂਰਥਲਾ ਦੇ ਕਈ ਵੱਡੇ ਨਾਮੀ-ਗਰਾਮੀ ਹਸਪਤਾਲਾਂ ਵੱਲੋਂ ਸਮਾਰਟ ਸਿਹਤ ਕਾਰਡ ਧਾਰਕਾਂ ਦੇ ਨਾਮ ਉਤੇ ਮੋਟੀਆਂ ਰਕਮਾਂ ਦੇ ਫਰਜ਼ੀ ਡਾਕਟਰੀ ਬਿੱਲ ਤਿਆਰ ਕਰਕੇ ਵੱਡੇ ਪੱਧਰ ਤੇ ਘਪਲੇਬਾਜ਼ੀ ਕਰਕੇ ਬੀਮਾ ਕਲੇਮ ਹਾਸਲ ਕੀਤੇ ਜਾ ਰਹੇ ਹਨ। ਇੰਨਾਂ ਤਿੰਨ ਜ਼ਿਲਿਆਂ ਵਿੱਚ ਕੁੱਲ 35 ਸਰਕਾਰੀ ਹਸਪਤਾਲ ਅਤੇ 77 ਪ੍ਰਾਈਵੇਟ ਹਸਪਤਾਲ ਇਸ ਯੋਜਨਾ ਅਧੀਨ ਰਾਜ ਸਰਕਾਰ ਵੱਲੋਂ ਸੂਚੀਬੱਧ ਕੀਤੇ ਗਏ ਹਨ।

ਸ੍ਰੀ ਉੱਪਲ ਨੇ ਹੋਰ ਵੇਰਵੇ ਦਿੰਦਿਆਂ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਜ਼ਿਲਾ ਕਪੂਰਥਲਾ ਦੇ ਸੁਲਤਾਨਪੁਰ ਲੋਧੀ ਕਸਬੇ ਵਿੱਚ ਚੱਲ ਰਹੇ ਇੱਕ ਨਾਮੀ ਹਸਪਤਾਲ (ਜਾਂਚ ਪ੍ਰਭਾਵਿਤ ਨਾ ਹੋਵੇ ਇਸ ਕਾਰਨ ਨਾਮ ਨਹੀਂ ਦਿੱਤਾ ਜਾ ਰਿਹਾ) ਨੇ ਇਸ ਸਾਲ ਦੌਰਾਨ ਕਰੀਬ 1282 ਵਿਅਕਤੀਆਂ ਦੇ ਇਲਾਜ ਲਈ ਕੁੱਲ 4,43,98,450 ਰੁਪਏ (ਚਾਰ ਕਰੋੜ ਤਰਤਾਲੀ ਲੱਖ ਅਠੱਨਵੇਂਹਜਾਰ ਚਾਰ ਸੌ ਪੰਜ ਰੁਪਏ) ਦਾ ਬੀਮਾ ਕਲੇਮ ਕੀਤਾ ਗਿਆ ਜਿਸ ਵਿੱਚੋਂ ਇਸ ਹਸਪਤਾਲ ਦੇ 519 ਕਲੇਮ ਰੱਦ ਹੋ ਗਏ ਅਤੇ ਬਾਕੀ ਰਹਿੰਦੇ ਕੇਸਾਂ ਵਿੱਚੋਂ ਕੁੱਲ 4,23,48,050 ਰੁਪਏ (ਚਾਰ ਕਰੋੜ ਤੇਈ ਲੱਖ ਅਠਤਾਲੀ ਹਜਾਰ ਪੰਜਾਹ ਰੁਪਏ) ਦੇ ਕਲੇਮ ਸਟੇਟ ਹੈਲਥ ਅਥਾਰਟੀ ਪੰਜਾਬ ਵੱਲੋਂ ਪਾਸ ਕੀਤੇ ਗਏ ਹਨ। ਪਾਸ ਹੋਈ ਇਸ ਰਾਸ਼ੀ 4,43,98,450 ਰੁਪਏ ਵਿੱਚੋਂ ਹੁਣ ਤੱਕ 1,86,59,150 ਰੁਪਏ  (ਇੱਕ ਕਰੋੜ ਛਿਆਸੀ ਲੱਖ ਉਨਾਹਟ ਹਜਾਰ ਇੱਕ ਸੌ ਪੰਜਾਹ ਰੁਪਏ) ਦੀ ਰਕਮ ਦੀ ਅਦਾਇਗੀ ਬੀਮਾ ਕੰਪਨੀ ਇਫਕੋ ਟੋਕੀਓ’ ਵੱਲੋਂ ਉਕਤ ਹਸਪਤਾਲ ਨੂੰ ਕੀਤੀ ਜਾ ਚੁੱਕੀ ਹੈ।

ਪੜਤਾਲ ਅਧੀਨ ਹਸਪਤਾਲ ਦੀ ਪੋਲ ਖੋਲਦਿਆਂ ਉਨਾਂ ਦੱਸਿਆ ਕਿ ਇਸ ਨਾਮੀ ਹਸਪਤਾਲ ਵਲੋਂ ੳੁੱਕਤ ਯੋਜਨਾ ਤਹਿਤ ਇਕ ਮਰੀਜ ਦੇ ਇਲਾਜ ਦੇ ਬਦਲੇ ਉਸਦੇ ਪਰਿਵਾਰ ਦੇ ਹੋਰ ਵਿਅਕਤੀਆਂ ਦਾ ਦਾਖਲਾ ਹਸਪਤਾਲ ਵਿੱਚ ਦਿਖਾ ਕੇ ਝੂਠੇ ਬੀਮਾ ਕਲੇਮ ਹਾਸਲ ਕੀਤੇ ਗਏ ਹਨ। ਮੁੱਢਲੀ ਜਾਂਚ ਅਨੁਸਾਰ ਪਰਮਜੀਤ ਕੌਰ ਵਾਸੀ ਪਿੰਡ ਟੁਰਨਾ ਜ਼ਿਲਾ ਜਲੰਧਰ ਮਿਤੀ 13.09.2019 ਨੂੰ ਇਸ ਹਸਪਤਾਲ ਵਿਖੇ ਪਿੱਤੇ ਦੀ ਪੱਥਰੀ ਦਾ ਅਪ੍ਰੇਸ਼ਨ ਕਰਾਉਣ ਦਾਖਲ ਹੋਈ ਸੀਪਰੰਤੂ ਕੁੱਝ ਨਿੱਜੀ ਕਾਰਨਾ ਕਰਕੇ ਉਸ ਵਲੋਂ ਆਪਣੇ ਪਿੱਤੇ ਦੀ ਪੱਥਰੀ ਦਾ ਅਪ੍ਰਰੇਸ਼ਨ ਨਹੀਂ ਕਰਵਾਇਆ ਗਿਆ ਅਤੇ ਬਿਨਾਂ ਅਪ੍ਰੇਸ਼ਨ ਕਰਵਾਏ ਆਪਣੇ ਘਰ ਚਲੀ ਗਈ ਸੀ। ਪਰੰਤੂ ਇਸ ਹਸਪਤਾਲ ਵੱਲੋਂ ਉਕਤ ਮਰੀਜ਼ ਦੇ ਅਪਰੇਸ਼ਨ ਦਾ 22,000 ਰੁਪਏ ਦਾ ਆਯੁਸ਼ਮਾਨ ਭਾਰਤ ਸਿਹਤ ਬੀਮਾ ਯੋਜਨਾਂ ਅਧੀਨ ਫਰਜ਼ੀ ਬਿੱਲ ਤਿਆਰ ਕਰਕੇ ਇਫਕੋ ਟੋਕਿਓ ਪਾਸੋਂ ਕਲੇਮ ਹਾਸਲ ਕਰ ਲਿਆ ਗਿਆ।

ਇਸੇ ਤਰਾਂ ਦੇ ਇਕ ਹੋਰ ਕੇਸ ਵਿੱਚ ਸ੍ਰੀਮਤੀ ਸੁਖਵਿੰਦਰ ਕੌਰ ਵਾਸੀ ਸਿੱਧਪੁਰ ਪਿੱਤੇ ਦੀਆਂ ਪੱਥਰੀਆਂ ਦਾ ਆਪਰੇਸ਼ਨ ਕਰਾੳਣ ਲਈ ਇਸੇ ਨਾਮੀ ਹਸਪਤਾਲ ਵਿਖੇ ਦਾਖਲ ਹੋਈ। ਉਸਨੇ ਪੰਜਾਬ ਸਰਕਾਰ ਵਲੋਂ ਜਾਰੀ ਹੋਇਆ ਆਪਣਾ ਸਮਾਰਟ ਸਿਹਤ ਕਾਰਡ ਹਸਪਤਾਲ ਵਿਖੇ ਦਿੱਤਾ ਪਰੰਤੂ ਹਸਪਤਾਲ ਦੇ ਸੰਚਾਲਕ ਨੇ ਕਿਹਾ ਕਿ ਇਕ ਕਾਰਡ ਨਾਲ ਤੁਹਾਡਾ ਇਲਾਜ ਨਹੀ ਹੋ ਸਕਦਾਜਾਂ ਤਾਂ ਤੁਹਾਨੂੰ ਪਹਿਲਾਂ 25000 ਰੁਪਏ ਨਗਦ ਜਮਾਂ ਕਰਵਾਉਣੇ ਪੈਣਗੇ ਜਾਂ 6/7 ਸਮਾਰਟ ਕਾਰਡ ਲਿਆ ਕੇ ਦੇ ਦਿਉਤਾਂ ਹੀ ਇਲਾਜ ਸੁਰੂ ਹੋ ਸਕਦਾ ਹੈ। ਸੁਖਵਿੰਦਰ ਕੌਰ ਦੇੇ ਪਰਿਵਾਰ ਨੇ ਮਜਬੂਰੀਵਸ ਆਪਣੇ ਪਰਿਵਾਰ ਦੇ ਤਿੰਨ ਹੋਰ ਮੈਂਬਰਾਂ ਦੇ ਸਮਾਰਟ ਕਾਰਡ ਇਸ ਹਸਪਤਾਲ ਵਿਖੇ ਜਮਾਂ ਕਰਵਾ ਦਿੱਤੇਜਿਸ ਤੋਂ ਬਾਅਦ ਉਕਤ ਹਸਪਤਾਲ ਵਲ਼ੋਂ ਸੁਖਵਿੰਦਰ ਕੌਰ ਦੇ ਪਿਤੇ ਦੀ ਪੱਥਰੀ ਦਾ ਇਲਾਜ ਸੁਰੂ ਕੀਤਾ ਗਿਆ। ਇਸ ਹਸਪਤਾਲ ਦੇ ਪ੍ਰਬੰਧਕਾਂ ਨੇ ਆਪਣੀ ਘਪਲੇਬਾਜ਼ੀ ਨੂੰ ਛੁਪਾਉਣ ਲਈ ਸੁਖਵਿੰਦਰ ਕੌਰ ਦੇ ਪਰਿਵਾਰਕ ਮੈਂਬਰਾਂ (ਜਿੰਨਾਂ ਦੇ ਸਿਹਤ ਸਮਾਰਟ ਕਾਰਡ ਲਏ ਸਨ) ਨੂੰ ਹਸਪਤਾਲ ਦੇ ਬੈਡ ਉਪਰ ਲਿਟਾ ਕੇ ਵੀਡੀਓ ਵੀ ਬਣਾਈ ਗਈ ਅਤੇ ਉਨਾਂ ਪਾਸੋਂ ਕੋਰੇ ਕਾਗਜ਼ਾਂ ਉਪਰ ਦਸਤਖਤ ਕਰਵਾਏ ਅਤੇ ਕਿਹਾ ਕਿ ਜੇਕਰ ਕੋਈ ਫੋਨ ਆਵੇ ਤਾਂ ਕਹਿਣਾ ਕਿ ਸਾਡਾ ਅਪਰੇਸ਼ਨ ਹੋਇਆ ਹੈ ਜਦੋਂ ਕਿ ਉਹਨਾਂ ਤਿੰਨਾਂ ਨੂੰ ਕੋਈ ਬਿਮਾਰੀ ਵੀ ਨਹੀਂ ਸੀ। ਜਾਂਚ ਮੁਤਾਬਿਕ ਹਸਪਤਾਲ ਵਲੋਂ ਸੁਖਵਿੰਦਰ ਕੌਰ ਅਤੇ ਉੁਸਦੇ ਪਰਿਵਾਰ ਦੇ ਮੈਂਬਰਾਂ ਦਾ ਵੀ ਅਪਰੇਸ਼ਨ ਕੀਤਾ ਜਾਣਾ ਦਰਸਾ ਕੇ 25000/25000 ਹਜ਼ਾਰ ਦਾ ਕਲੇਮ ਕੀਤਾ ਗਿਆ। ਜਿਸ ਤੋਂ ਇਹ ਸ਼ੱਕ ਜ਼ਾਹਿਰ ਹੁੰਦਾ ਹੈ ਕਿ ਇਸ ਹਸਪਤਾਲ ਵਲੋਂ ਆਯੁਸ਼ਮਾਨ ਭਾਰਤ ਸਿਹਤ ਬੀਮਾ ਯੋਜਨਾ ਵਿੱਚ ਵੱਡੇ ਪੱਧਰ ਘੁਟਾਲਾ ਕੀਤਾ ਜਾ ਰਿਹਾ ਹੈ।

ਉਨਾਂ ਦੱਸਿਆ ਕਿ ਇਸੇ ਲੜੀ ਵਿੱਚ ਜ਼ਿਲਾ ਜਲੰਧਰਹੁਸ਼ਿਆਰਪੁਰ ਅਤੇ ਕਪੂਰਥਲਾ ਦੇ ਨਾਮੀ ਗਰਾਮੀ ਪ੍ਰਾਈਵੇਟ ਹਸਪਤਾਲਾਂ ਵਲੋਂ ਵੱਡੀ ਪੱਧਰ ਤੇ ਇਸ ਤਰਾਂ ਦੇ ਫਰਜ਼ੀਵਾੜੇ ਨੂੰ ਅੰਜਾਮ ਦੇ ਕੇ ਇਫਕੋ ਟੋਕੀਓ ਬੀਮਾ ਕੰਪਨੀ ਪਾਸੋਂ ਜਾਅਲੀ ਕਲੇਮ ਹਾਸਲ ਕੀਤੇ ਗਏ ਹਨ ਅਤੇ ਕੀਤੇ ਜਾ ਰਹੇ ਹਨ।

ਪ੍ਰਾਪਤ ਅੰਕੜਿਆਂ ਅਤੇ ਠੋਸ ਜਾਣਕਾਰੀ ਅਨੁਸਾਰ ਜਲੰਧਰਹੁਸ਼ਿਆਰਪੁਰ ਅਤੇ ਕਪੂਰਥਲਾ ਜ਼ਿਲੇ ਦੇ 77 ਪ੍ਰਾਈਵੇਟ ਹਸਪਤਾਲਾਂ ਦੇ 4,828 ਕਲੇਮ ਇਫਕੋ ਟੋਕੀਓ ਹੈਲਥ ਇੰਸ਼ੋਅਰੈਂਸ ਕੰਪਨੀ ਵਲੋਂ ਪਿਛਲੇ ਇੱਕ ਸਾਲ ਦੌਰਾਨ ਸ਼ੱਕ ਪੈਣ ਤੇ ਰੱਦ ਕੀਤੇ ਗਏ ਹਨ। ਇਨਾਂ ਰੱਦ ਕੀਤੇ ਕਲੇਮਾਂ ਦੀ ਕੁੱਲ ਰਾਸ਼ੀ 5,59,96,407 (ਪੰਜ ਕਰੋੜ ਉਨਾਹਟ ਲੱਖ ਛੇਅੰਨਵੇ ਹਜ਼ਾਰ ਚਾਰ ਸੌ ਸੱਤ ਰੁਪਏ) ਬਣਦੀ ਹੈ। ਇੰਨੀ ਵੱਡੀ ਪੱਧਰ ਤੇ ਇਨਾਂ ਕਲੇਮਾਂ ਦਾ ਸ਼ੱਕੀ ਹੋਣਾ ਵਿਜੀਲੈਂਸ ਬਿਉਰੋ ਦੀ ਜਾਂਚ ਦੇ ਦਾਇਰੇ ਵਿੱਚ ਲਿਆਂਦਾ ਗਿਆ ਹੈ।

ਇਸ ਤੋਂ ਇਲਾਵਾ ਜਲੰਧਰਹੁਸ਼ਿਆਰਪੁਰ ਅਤੇ ਕਪੂਰਥਲਾ ਜ਼ਿਲੇ ਦੇ 35 ਸਰਕਾਰੀ ਹਸਪਤਾਲਾਂ ਦੇ 1,015 ਕਲੇਮ ਇਫਕੋ ਟੋਕੀਓ ਹੈਲਥ ਇੰਸ਼ੋਅਰੈਂਸ ਕੰਪਨੀ ਵਲੋਂ ਪਿਛਲੇ ਇਕ ਸਾਲ ਦੌਰਾਨ ਰੱਦ ਕੀਤੇ ਗਏ ਹਨ। ਇਨਾਂ ਰੱਦ ਹੋਏ ਕਲੇਮਾਂ ਦੀ ਕੁੱਲ ਰਾਸ਼ੀ 52,06,500 (ਬਵੰਜਾ ਲੱਖ ਛੇ ਹਜਾਰ ਪੰਜ ਸੌ ਰੁਪਏ) ਬਣਦੀ ਹੈ। ਸਰਕਾਰੀ ਹਸਪਤਾਲਾਂ ਵਿੱਚ ਕੀਤੇ ਗਏ ਇਲਾਜ ਦੇ ਕਲੇਮ ਰੱਦ ਹੋਣਾ ਵੀ ਆਪਣੇ ਆਪ ਵਿੱਚ ਹੈਰਾਨੀ ਭਰਿਆ ਹੈਕਿਉਂਕਿ ਸਰਕਾਰੀ ਹਸਪਤਾਲਾਂ ਵਿੱਚ ਕੀਤੇ ਗਏ ਇਲਾਜ ਦਾ ਕਲੇਮ ਕਿਸੇ ਵਿਅਕਤੀ ਵਿਸ਼ੇਸ਼ ਨੂੰ ਨਾ ਜਾ ਕੇ ਸੂਬਾ ਸਰਕਾਰ ਦੇ ਖਾਤੇ ਵਿੱਚ ਪੈਂਦਾ ਹੈ।

 ਉੱਪਲ ਨੇ ਦੱਸਿਆ ਕਿ ਇਸ ਜਾਂਚ ਦੌਰਾਨ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਇਫਕੋ ਟੋਕੀਓ ਬੀਮਾ ਕੰਪਨੀ ਵੱਲੋਂ ਜ਼ਿਲਾ ਜਲੰਧਰਹੁਸ਼ਿਆਰਪੁਰ ਅਤੇ ਕਪੂਰਥਲਾ ਦੇ ਕਈ ਸਰਕਾਰੀ ਹਸਪਤਾਲਾਂ ਦੇ ਬੀਮਾ ਕਲੇਮ ਸਬੰਧਤ ਜ਼ਿਲਾ ਡਿਪਟੀ ਮੈਡੀਕਲ ਕਮਿਸ਼ਨਰਾਂ ਤੇ ਸਰਕਾਰੀ ਡਾਕਟਰਾਂ ਦੀ ਅਣਗਹਿਲੀ ਕਾਰਨ ਭਾਰੀ ਮਾਤਰਾ ਵਿੱਚ ਰੱਦ ਕੀਤੇ ਗਏ ਹਨ ਜਿਸ ਦਾ ਮੁੱਖ ਕਾਰਨ ਬੀਮਾ ਕੰਪਨੀ ਵੱਲੋਂ ਸਰਕਾਰੀ ਹਸਪਤਾਲਾਂ ਦੇ ਕਲੇਮ ਰੱਦ ਕਰਕੇ ਘੱਟੋ ਘੱਟ ਰਾਸ਼ੀ ਬਤੌਰ ਕਲੇਮ ਸਰਕਾਰੀ ਹਸਪਤਾਲਾਂ ਦੇ ਖਾਤੇ ਵਿੱਚ ਨਾ ਪਾਉਣਾ ਅਤੇ ਵੱਧ ਤੋਂ ਵੱਧ ਅਣਚਾਹਿਆ ਵਿੱਤੀ ਲਾਭ ਲੈਣਾ ਹੋ ਸਕਦਾ ਹੈ। ਅਜਿਹਾ ਹੋਣ ਕਰਕੇ ਪਿਛਲੇ ਕਰੀਬ ਇਕ ਸਾਲ ਦੌਰਾਨ ਹੁਣ ਤੱਕ ਕੁੱਲ 52,06,500 ਰੁਪਏ (ਬਵੰਜਾ ਲੱਖ ਛੇ ਹਜਾਰ ਪੰਜ ਸੌ ਰੁਪਏ) ਦੀ ਰਾਸ਼ੀ ਜੋ ਕਿ ਪੰਜਾਬ ਸਰਕਾਰ ਨੂੰ ਬਤੌਰ ਕਲੇਮ ਮਿਲਣੀ ਚਾਹੀਦੀ ਸੀਨਹੀਂ ਮਿਲੀ ਹੈ ਅਤੇ ਸਟੇਟ ਹੈਲਥ ਅਥਾਰਟੀ ਦੀ ਅਣਗਹਿਲੀ ਕਾਰਨ ਸਰਕਾਰੀ ਹਸਪਤਾਲਾਂ ਦੇ ਕਈ ਕਲੇਮ ਰੱਦ ਹੋ ਚੁੱਕੇ ਹਨਜਿਸ ਕਾਰਨ ਉਪਰੋਕਤ ਤਿੰਨਾਂ ਜਿਲ਼ਿਆਂ ਵਿੱਚ ਹੀ ਕੇਵਲ ਇਕ ਸਾਲ ਦੇ ਦੌਰਾਨ ਪੰਜਾਬ ਸਰਕਾਰ ਨੂੰ ਕਰੀਬ 52,06,500 ਰੁਪਏ (ਬਵੰਜਾ ਲੱਖ ਛੇ ਹਜਾਰ ਪੰਜ ਸੌ ਰੁਪਏ) ਦੇ ਵਿੱਤੀ ਘਾਟੇ ਦਾ ਅਨੁਮਾਨ ਹੈ। ਇਸ ਤੋਂ ਇਲਾਵਾ ਹੋਰ ਪ੍ਰਾਈਵੇਟ ਹਸਪਤਾਲਾਂ ਵਲੋਂ ਇਸ ਸਿਹਤ ਬੀਮਾ ਯੋਜਨਾਂ ਦੀ ਆੜ ਹੇਠ ਕਲੇਮ ਕੀਤੇ ਗਏ ਕਰੋੜਾਂ ਰੁਪਏ ਵੀ ਸ਼ੱਕੀ ਤੌਰ ਤੇ ਜਾਂਚ ਦੇ ਦਾਇਰੇ ਵਿੱਚ ਹਨ।

ਕੀ ਹੈ ਆਯੁਸ਼ਮਾਨ ਭਾਰਤ ਯੋਜਨਾ

ਵਰਨਣਯੋਗ ਹੈ ਕਿ ਮਿਤੀ 20.08.2019 ਨੂੰ ਸ਼ੂਰੂ ਕੀਤੀ ਗਈ ਆਯੁਸ਼ਮਾਨ ਭਾਰਤ ਯੋਜਨਾ ਤਹਿਤ ਦੇਸ਼ ਦੇ 10 ਕਰੋੜ ਤੋਂ ਜ਼ਿਆਦਾ ਗਰੀਬ/ਲੋੜਵੰਦ ਪੇਂਡੂ ਅਤੇ ਸ਼ਹਿਰੀ ਪਰਿਵਾਰਾਂ ਨੂੰ ਮੁਫਤ ਸਿਹਤ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। ਭਾਰਤ ਸਰਕਾਰ ਵੱਲੋਂ ਇਸ ਯੋਜਨਾ ਲਈ 60% ਅਤੇ ਸੂਬਾ ਸਰਕਾਰਾਂ ਵੱਲੋਂ 40% ਵਿੱਤੀ ਸਹਾਇਤਾ ਵਜੋਂ ਬਤੌਰ ਪ੍ਰੀਮੀਅਮ ਇਫਕੋ ਟੋਕੀਓ ਕੰਪਨੀ ਨੂੰ ਦਿੱਤੀ ਜਾਂਦੀ ਹੈ। ਪੰਜਾਬ ਸੂਬੇ ਵਿੱਚ ਇਹ ਯੋਜਨਾ ਸਰਬੱਤ ਸਿਹਤ ਬੀਮਾ ਯੋਜਨਾ ਅਧੀਨ ਚੱਲ ਰਹੀ ਹੈਜਿਸ ਅਨੁਸਾਰ ਲਗਭਗ 1000 ਰੁਪਏ ਦੀ ਰਕਮ ਰਾਜ ਸਰਕਾਰ ਵਲੋਂ ਬਤੌਰ ਪ੍ਰੀਮੀਅਮ ਪ੍ਰਤੀ ਪਰਿਵਾਰ ਇਸ ਬੀਮਾ ਕੰਪਨੀ ਨੂੰ ਸਲਾਨਾ ਅਦਾ ਕੀਤੀ ਜਾ ਰਹੀ ਹੈ। ਇਸ ਸਬੰਧੀ ਪੰਜਾਬ ਸਰਕਾਰ ਵਲੋਂ ਗਰੀਬ/ਲੋੜਵੰਦ ਪਰਿਵਾਰਾਂ ਨੂੰ ਸਮਾਰਟ ਕਾਰਡ ਜਾਰੀ ਕੀਤਾ ਜਾਦਾ ਹੈ। ਇਸ ਸਮਾਰਟ ਕਾਰਡ ਰਾਂਹੀ ਉੁਸ ਵਿਅਕਤੀ ਨੂੰ ਜਾਂ ਉਸ ਦੇ ਪਰਿਵਾਰ ਦੇ ਮੈਂਬਰ ਨੂੰ ਜੇਕਰ ਕੋਈ ਗੰਭੀਰ ਬਿਮਾਰੀ ਹੋ ਜਾਂਦੀ ਹੈ ਤਾਂ ਉਹ ਇਸ ਸਕੀਮ ਅਧੀਨ ਹਸਪਤਾਲ ਦਾਖਲ ਹੋ ਕੇ 5,00,000 ਰੁਪਏ ਤੱਕ ਦਾ ਇਲਾਜ ਮੁਫਤ ਕਰਵਾ ਸਕਦਾ ਹੈ। ਇਸ ਯੋਜਨਾ ਦੀ ਨਿਗਰਾਨੀ ਸਟੇਟ ਹੈਲਥ ਅਥਾਰਟੀਪੰਜਾਬ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਕਰ ਰਿਹਾ ਹੈ।

Related Articles

Leave a Reply

Your email address will not be published. Required fields are marked *

Back to top button
error: Sorry Content is protected !!