ਜ਼ਿਲ੍ਹਾ ਸੰਗਰੂਰ ’ਚ ਪਨਗਰੇਨ ਖਰੀਦ ਕੀਤੀ ਕਣਕ ਦੀ 95 ਫੀਸਦੀ
ਜ਼ਿਲ੍ਹਾ ਸੰਗਰੂਰ ’ਚ ਪਨਗਰੇਨ ਖਰੀਦ ਕੀਤੀ ਕਣਕ ਦੀ 95 ਫੀਸਦੀ
ਅਦਾਇਗੀ ਪੱਖੋਂ ਪੰਜਾਬ ’ਚ ਮੋਹਰੀ-ਡਿਪਟੀ ਕਮਿਸ਼ਨਰ
*ਜ਼ਿਲ੍ਹੇ ’ਚ ਹੁਣ ਤੱਕ 9 ਲੱਖ 79 ਹਜ਼ਾਰ 59 ਮੀਟਰਕ ਟਨ ਕਣਕ ਦੀ ਆਮਦ
*9 ਲੱਖ 68 ਹਜ਼ਾਰ 644 ਮੀਟਰਕ ਟਨ ਕਣਕ ਦੀ ਹੋਈ ਖਰੀਦ-ਡੀ.ਸੀ
ਸੰਗਰੂਰ, 28 ਅਪ੍ਰੈਲ:
ਕਣਕ ਦੀ ਖਰੀਦ ਅਤੇ ਅਦਾਇਗੀ ਦੇ ਸੁਚੱਜੇ ਪ੍ਰਬੰਧਾਂ ਦੇ ਚੱਲਦਿਆਂ ਜ਼ਿਲ੍ਹਾ ਸੰਗਰੂਰ ’ਚ ਪਨਗਰੇਨ ਵੱਲੋਂ ਖਰੀਦ ਕੀਤੀ ਕਣਕ ਦੀ 95 ਫ਼ੀਸਦੀ ਅਦਾਇਗੀ ਕਰਕੇ ਪੰਜਾਬ ’ਚ ਮੋਹਰੀ ਸਥਾਨ ਹਾਸਲ ਕੀਤਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ ਨੇ ਦਿੱਤੀ।
ਸ੍ਰੀ ਰਾਮਵੀਰ ਨੇ ਦੱਸਿਆ ਕਿ ਜ਼ਿਲ੍ਹਾ ਸੰਗਰੂਰ ’ਚ 10 ਅਪ੍ਰੈਲ ਤੋਂ ਸ਼ੁਰੂ ਹੋਈ ਕਣਕ ਦੀ ਖਰੀਦ ਦੌਰਾਨ ਵੱਖ-ਵੱਖ ਮੰਡੀਆਂ ’ਚ ਕੋਵਿਡ ਸਾਵਧਾਨੀਆਂ ਨੂੰ ਧਿਆਨ ’ਚ ਰੱਖ ਕੇ ਨਿਰਵਿਘਨ ਢੰਗ ਨਾਲ ਖਰੀਦ ਦਾ ਕੰਮ ਜਾਰੀ ਹੈ। ਕਿਸਾਨਾਂ ਵੱਲੋਂ 27 ਅਪ੍ਰੈਲ ਤੱਕ ਮੰਡੀਆਂ ’ਚ 9 ਲੱਖ 79 ਹਜ਼ਾਰ 59 ਮੀਟਰਕ ਟਨ ਕਣਕ ਲਿਆਂਦੀ ਗਈ ਹੈ, ਜਿਸਦੇ ਵਿੱਚੋਂ ਹੁਣ ਤੱਕ ਵੱਖ-ਵੱਖ ਖਰੀਦ ਏਜੰਸੀਆਂ ਨੇ 9 ਲੱਖ 68 ਹਜ਼ਾਰ 644 ਮੀਟਰਕ ਟਨ ਕਣਕ ਦੀ ਖਰੀਦ ਕਰ ਲਈ ਗਈ ਹੈ।
ਸ੍ਰੀ ਰਾਮਵੀਰ ਨੇ ਦੱਸਿਆ ਕਿ ਪਨਗਰੇਨ ਵੱਲੋਂ 4 ਲੱਖ 18 ਹਜਾਰ 370 ਮੀਟਰਕ ਟਨ, ਮਾਰਕਫੈੱਡ ਵੱਲੋਂ 2 ਲੱਖ 11 ਹਜ਼ਾਰ 193 ਮੀਟਰਕ ਟਨ, ਪਨਸਪ ਵੱਲੋਂ 2 ਲੱਖ 13 ਹਜਾਰ 555 ਮੀਟਰਕ ਟਨ ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 1 ਲੱਖ 13 ਹਜਾਰ 510 ਮੀਟਰਕ ਟਨ ਅਤੇ ਐਫ.ਸੀ.ਆਈ ਵੱਲੋਂ 11625 ਮੀਟਰਕ ਟਨ ਕਣਕ ਦੀ ਖਰੀਦ ਕਰ ਲਈ ਗਈ ਹੈ, ਉਨ੍ਹਾਂ ਦੱਸਿਆ ਕਿ 6 ਲੱਖ 44 ਹਜਾਰ 946 ਮੀਟਰਕ ਟਨ ਕਣਕ ਦੀ ਲਿਫਟਿੰਗ ਹੋ ਚੁੱਕੀ ਹੈ ਅਤੇ ਇਨ੍ਹਾਂ ਵਿੱਚ 1641 ਕਰੋੜ 8 ਲੱਖ ਦੀ ਅਦਾਇਗੀ ਕਿਸਾਨਾ ਨੂੰ ਹੋ ਚੁੱਕੀ ਹੈ।
ਸ੍ਰੀ ਰਾਮਵੀਰ ਨੇ ਕਿਹਾ ਕਿ ਰਾਜ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਵਧੀਆਂ ਕੁਆਲਟੀ ਦਾ ਬੀ. ਕਲਾਸ ਬਾਰਦਾਨਾ ਵੀ ਮੰਡੀਆਂ ’ਚ ਵਰਤੋਂ ’ਚ ਲਿਆਂਦਾਂ ਜਾ ਰਿਹਾ ਹੈ, ਬਾਰਦਾਨੇ ਦੀ ਜ਼ਿਲ੍ਹੇ ਅੰਦਰ ਕਿਸੇ ਕਿਸਮ ਦੀ ਕੋਈ ਸਮੱਸਿਆ ਨਹੀ ਹੈ।
ਮੰਡੀਆਂ ’ਚ ਹੁਣ ਤੱਕ ਪੁੱਜੀ ਸਾਰੀ 198542 ਮੀਟਿ੍ਰਕ ਟਨ ਕਣਕ ਦੀ ਹੋਈ ਖ਼ਰੀਦ
*ਕਿਸਾਨਾਂ ਨੂੰ ਕਰੀਬ 316 ਕਰੋੜ ਰੁਪਏ ਦੀ ਕੀਤੀ ਆਨਲਾਈਨ ਅਦਾਇਗੀ
ਨਵਾਂਸ਼ਹਿਰ, 28 ਅਪ੍ਰੈਲ :
ਸ਼ਹੀਦ ਭਗਤ ਸਿੰਘ ਨਗਰ ਜ਼ਿਲੇ ਵਿਚ ਕਣਕ ਦੀ ਖ਼ਰੀਦ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਜਾਰੀ ਹੈ ਅਤੇ ਹੁਣ ਤੱਕ ਮੰਡੀਆਂ ਵਿਚ ਪਹੁੰਚੀ 198542 ਮੀਟਿ੍ਰਕ ਟਨ ਕਣਕ ਦੀ 100 ਫੀਸਦੀ ਖ਼ਰੀਦ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਜ਼ਿਲੇ ਦੇ ਵੱਖ-ਵੱਖ ਖ਼ਰੀਦ ਕੇਂਦਰਾਂ ਵਿਚ ਹੁਣ ਤੱਕ ਪਨਗ੍ਰੇਨ ਵੱਲੋਂ 59261 ਮੀਟਿ੍ਰਕ ਟਨ, ਮਾਰਕਫੈੱਡ ਵੱਲੋਂ 42287 ਮੀਟਿ੍ਰਕ ਟਨ, ਪਨਸਪ ਵੱਲੋਂ 43493 ਮੀਟਿ੍ਰਕ ਟਨ, ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਵੱਲੋਂ 25318 ਮੀਟਿ੍ਰਕ ਟਨ ਅਤੇ ਐਫ. ਸੀ. ਆਈ ਵੱਲੋਂ 25183 ਮੀਟਿ੍ਰਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।
ਉਨਾਂ ਦੱਸਿਆ ਕਿ ਖ਼ਰੀਦੀ ਗਈ ਕਣਕ ਦਾ ਭੁਗਤਾਨ ਲਗਾਤਾਰ ਸੂਬਾ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਿਕ ਕੀਤਾ ਜਾ ਰਿਹਾ ਹੈ ਅਤੇ ਜ਼ਿਲੇ ਵਿਚ ਖ਼ਰੀਦ ਕੀਤੀ ਗਈ ਕਣਕ ਲਈ ਹੁਣ ਤੱਕ ਕਿਸਾਨਾਂ ਨੂੰ 315.53 ਕਰੋੜ ਰੁਪਏ ਦੀ ਅਦਾਇਗੀ ਉਨਾਂ ਦੇ ਬੈਂਕ ਖਾਤਿਆਂ ਵਿਚ ਆਨਲਾਈਨ ਕੀਤੀ ਜਾ ਚੁੱਕੀ ਹੈ। ਉਨਾਂ ਦੱਸਿਆ ਕਿ ਪਨਗ੍ਰੇਨ ਵੱਲੋਂ ਹੁਣ ਤੱਕ 99.09 ਕਰੋੜ, ਮਾਰਕਫੈੱਡ ਵੱਲੋਂ 76.86 ਕਰੋੜ, ਪਨਸਪ ਵੱਲੋਂ 71.62 ਕਰੋੜ, ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਵੱਲੋਂ 40.47 ਅਤੇ ਐਫ. ਸੀ. ਆਈ ਵੱਲੋਂ 27.49 ਕਰੋੜ ਰੁਪਏ ਦੀ ਅਦਾਇਗੀ ਕੀਤੀ ਗਈ ਹੈ। ਉਨਾਂ ਕਿਹਾ ਕਿ ਖ਼ਰੀਦ ਕੀਤੀ ਕਣਕ ਦੀ ਚੁਕਾਈ ਨਾਲੋ-ਨਾਲ ਯਕੀਨੀ ਬਣਾਉਣ ਲਈ ਸਬੰਧਤ ਖ਼ਰੀਦ ਏਜੰਸੀਆਂ ਨੂੰ ਸਖ਼ਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ ਅਤੇ ਹੁਣ ਤੱਕ 108805 ਮੀਟਿ੍ਰਕ ਟਨ ਕਣਕ ਦੀ ਲਿਫਟਿੰਗ ਕੀਤੀ ਜਾ ਚੁੱਕੀ ਹੈ।
ਉਨਾਂ ਦੱਸਿਆ ਕਿ ਪਿਛਲੇ ਸਾਲ ਦੀ ਤੁਲਨਾ ਵਿਚ ਇਸ ਸਾਲ ਕਣਕ ਦਾ ਸੀਜ਼ਨ ਜਲਦੀ ਮੁਕੰਮਲ ਹੋ ਜਾਵੇਗਾ। ਉਨਾਂ ਦੱਸਿਆ ਕਿ ਪਿਛਲੇ ਸਾਲ ਇਸ ਸਮੇਂ ਤੱਕ ਜ਼ਿਲੇ ਵਿਚ 100752 ਮੀਟਿ੍ਰਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਸੀ ਜਦਕਿ ਇਸ ਵੇਲੇ ਪਿਛਲੇ ਸਾਲ ਨਾਲੋਂ ਕਰੀਬ ਦੁੱਗਣੀ ਖ਼ਰੀਦ ਕੀਤੀ ਜਾ ਚੁੱਕੀ ਹੈ। ਉਨਾਂ ਕਿਹਾ ਕਿ ਜ਼ਿਲੇ ਦੇ ਸਮੂਹ ਖ਼ਰੀਦ ਕੇਂਦਰਾਂ ਵਿਚ ਜਿਥੇ ਖ਼ਰੀਦ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਉਥੇ ਕੋਵਿਡ ਮਹਾਮਾਰੀ ਤੋਂ ਸੁਰੱਖਿਆ ਲਈ ਵੀ ਸਾਰੇ ਇਹਤਿਆਤ ਵਰਤੇ ਜਾਣੇ ਯਕੀਨੀ ਬਣਾਏ ਗਏ ਹਨ। ਉਨਾਂ ਕਿਹਾ ਕਿ ਖ਼ਰੀਦ ਪ੍ਰਕਿਰਿਆ ਨਾਲ ਸਬੰਧਤ ਸਮੂਹ ਧਿਰਾਂ ਵੱਲੋਂ ਸੁਚਾਰੂ ਅਤੇ ਸੁਰੱਖਿਅਤ ਖ਼ਰੀਦ ਲਈ ਜ਼ਿਲਾ ਪ੍ਰਸ਼ਾਸਨ ਨੂੰ ਪੂਰਨ ਸਹਿਯੋਗ ਦਿੱਤਾ ਜਾ ਰਿਹਾ ਹੈ। ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਪ੍ਰੇਸ਼ਾਨੀ ਤੋਂ ਬਚਣ ਲਈ ਸੁੱਕੀ ਕਣਕ ਹੀ ਮੰਡੀਆਂ ਵਿਚ ਲਿਆਉਣ।
ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੰਜਾਬ ਸਰਕਾਰ ਦੇ ਅਨਾਜ ਖਰੀਜ ਪੋਰਟਲ ਤੇ ਰਜਿਸ਼ਟਰੇਸ਼ਨ ਲਈ ਦਾਣਾ ਮੰਡੀਆਂ ਵਿਚ ਵਿਸ਼ੇਸ ਪ੍ਰਬੰਧ
ਜ਼ਿਲੇ ਅੰਦਰ ਕਿਸਾਨਾਂ ਨੂੰ 430 ਕਰੋੜ ਰੁਪਏ ਦੀ ਕੀਤੀ ਸਿੱਧੀ ਅਦਾਇਗੀ
ਗੁਰਦਾਸਪੁਰ, 28 ਅਪ੍ਰੈਲ ( ) ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਦੀ ਅਗਵਾਈ ਹੇਠ ਜ਼ਿਲਾ ਪ੍ਰਸ਼ਾਸ਼ਨ ਵਲੋਂ ਦਾਣਾ ਮੰਡੀਆਂ ਵਿਚ ਜਿਥੇ ਕਣਕ ਦੀ ਖਰੀਦ ਤੇ ਚੁਕਾਈ ਪ੍ਰਕਿਰਿਆ ਨਿਰਵਿਘਨ ਚਲਾਈ ਰਹੀ ਹੈ, ਉਸਦੇ ਨਾਲ ਕਿਸਾਨਾਂ ਨੂੰ 27 ਅਪ੍ਰੈਲ ਤਕ 430 ਕਰੋੜ 9 ਲੱਖ ਰੁਪਏ ਦੀ ਅਦਾਇਗੀ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ ਸਿੱਧੀ ਕੀਤੀ ਜਾ ਚੁੱਕੀ ਹੈ। ਮੰਡੀਆਂ ਵਿਚ ਕਿਸਾਨਾਂ ਦੀ ਸਹੂਲਤ ਲਈ ਪੰਜਾਬ ਸਰਕਾਰ ਦੇ ਅਨਾਜ ਖਰੀਦ ਪੋਰਟਲ ਤੇ ਰਜਿਸ਼ਟਰੇਸ਼ਨ ਕਰਨ ਸਬੰਧੀ ਮੰਡੀਆਂ ਵਿਚ ਵਿਸ਼ੇਸ ਪ੍ਰਬੰਧ ਕੀਤੇ ਗਏ ਹਨ ਅਤੇ ਸਪੈਸ਼ਲ ਟੀਮਾਂ ਵਲੋ ਮੰਡੀਆਂ ਵਿਚ ਬੈਠ ਕੇ ਕਿਸਾਨ ਤੇ ਆੜ੍ਹਤੀਆਂ ਨੂੰ ਪੋਰਟਲ ਤੇ ਰਜਿਸ਼ਟਰੇਸ਼ਨ ਸਬੰਧੀ ਸਹੂਲਤ ਮੁਹੱਈਆ ਕਰਵਾਈ ਗਈ ਹੈ।
ਜ਼ਿਲ੍ਹਾ ਫੂਡ ਸਪਲਾਈ ਤੇ ਕੰਟਰੋਲਰ ਗੁਰਦਾਸਪੁਰ ਸ੍ਰੀਮਤੀ ਐਸ.ਦੇਵਗਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲੇ ਦੀਆਂ ਮੰਡੀਆਂ ਵਿਚ 353055 ਮੀਟਰਕ ਟਨ ਕਣਕ ( 27 ਅਪ੍ਰੈਲ ਤਕ) ਦੀ ਆਮਦ ਹੋ ਚੁੱਕੀ ਹੈ, ਜਿਸ ਵਿਚੋਂ 345093 ਮੀਟਰਕ ਟਨ ਦੀ ਖਰੀਦ ਹੋ ਗਈ ਹੈ। ਪਨਗਰੇਨ ਵਲੋਂ 95822 ਮੀਟਰਕ ਟਨ, ਮਾਰਕਫੈੱਡ ਵਲੋਂ 86353 ਮੀਟਰਕ ਟਨ, ਪਨਸਪ ਵਲੋਂ 82263 ਮੀਟਰਕ ਟਨ, ਵੇਅਰਹਾਊਸ ਵਲੋਂ 49604 ਅਤੇ ਐਫ.ਸੀ.ਆਈ ਵਲੋਂ 31051 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਮੰਡੀਆਂ ਵਿਚੋਂ 55 ਫੀਸਦ ਫਸਲ ਦੀ ਚੁਕਾਈ ਹੋ ਚੁੱਕੀ ਹੈ ਤੇ ਚੁਕਾਈ ਪ੍ਰਕਿਰਿਆ ਨੂੰ ਹੋਰ ਤੇਜ਼ ਕੀਤਾ ਗਿਆ ਹੈ।
ਉਨਾਂ ਨੇ ਅੱਗੇ ਦੱਸਿਆ ਕਿ ਜ਼ਿਲ੍ਹੇ ਦੀਆਂ ਦਾਣਾ ਮੰਡੀਆਂ ਵਿਚ ਕਣਕ ਦੀ ਆਮਦ ਤੇਜ਼ੀ ਨਾਲ ਵਧੀ ਹੈ, ਉਸਦੇ ਨਾਲ ਫਸਲ ਦੀ ਚੁਕਾਈ ਨੂੰ ਨਾਲੋ-ਨਾਲ ਯਕੀਨੀ ਬਣਾਇਆ ਗਿਆ ਹੈ। ਖਰੀਦ ਏਜੰਸੀਆਂ ਵਲੋਂ ਦਾਣਾ ਮੰਡੀਆਂ ਵਿਚ ਬਾਰਦਾਨੇ ਦੀ ਉਪਲੱਬਧਤਾ ਨੂੰ ਯਕੀਨੀ ਬਣਾਇਆ ਗਿਆ ਹੈ ਤੇ ਮੰਡੀਆਂ ਵਿਚ ਬਾਰਦਾਨੇ ਦੀ ਕਮੀ ਨੂੰ ਪੂਰਾ ਕੀਤਾ ਗਿਆ ਹੈ। ਉਨਾਂ ਨੇ ਅੱਗੇ ਦੱਸਿਆ ਕਿ ਦਾਣਾ ਮੰਡੀਆਂ ਵਿਚ ਕਿਸਾਨਾਂ ਨੂੰ ਕੋਵਿਡ ਬਿਮਾਰੀ ਤੋਂ ਬਚਾਅ ਲਈ ਵਿਸ਼ੇਸ ਪ੍ਰਬੰਧ ਹਨ। ਮੰਡੀਆਂ ਵਿਚ ਸ਼ੈਨਾਟਾਇਜ਼ਰ ਅਤੇ ਮਸਾਕ ਉਪਲੱਬਧ ਹਨ ਅਤੇ ਪੀਣ ਲਈ ਸਾਫ ਪਾਣੀ ਆਦਿ ਵਿਵਸਥਾ ਮੁਹੱਈਆ ਕਰਵਾਈ ਗਈ ਹੈ। ਉਨਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਕਣਕ ਦੀ ਫਸਲ ਸੁਕਾ ਹੀ ਮੰਡੀਆਂ ਵਿਚ ਲਿਆਉਣ, ਤਾਂ ਜੋ ਉਨਾਂ ਨੂੰ ਮੰਡੀਆਂ ਵਿਚ ਕੋਈ ਮੁਸ਼ਕਿਲ ਪੇਸ਼ ਨਾ ਆਵੇ, ਪ੍ਰਸ਼ਾਸਨ ਕਣਕ ਦਾ ਦਾਣਾ-ਦਾਣਾ ਖਰੀਦਣ ਲਈ ਵਚਨਬੱਧ ਹੈ।