ਜ਼ਿਲੇ ਦੀਆਂ ਮੰਡੀਆਂ ਵਿਚੋਂ ਕਣਕ ਦੀ ਖਰੀਦ ਲਿਫਟਿੰਗ ਦਾ ਕੰਮ ਨਿਰੰਤਰ ਜਾਰੀ -ਡਿਪਟੀ ਕਮਿਸ਼ਨਰ
-ਕਿਸਾਨਾਂ ਨੂੰ ਖਰੀਦੀ ਗਈ ਕਣਕ ਦੀ 347.09 ਕਰੋੜ ਰੁਪਏ ਹੋਈ ਆਨ ਲਾਈਨ ਅਦਾਇਗੀ
-ਜ਼ਿਲੇ ਵਿਚ ਹੁਣ ਤੱਕ ਹੋਈ 340283 ਮੀਟਿ੍ਰਕ ਟਨ ਕਣਕ ਦੀ ਖਰੀਦ
ਫਰੀਦਕੋਟ, 25 ਅਪ੍ਰੈਲ -( )ਖਰੀਦ ਏਜੰਸੀਆਂ ਵੱਲੋਂ ਜ਼ਿਲੇ ਦੇ ਖਰੀਦ ਕੇਂਦਰਾਂ ਵਿੱਚੋਂ ਕਿਸਾਨਾਂ ਦੀ ਸਹੂਲਤ ਲਈ ਕਣਕ ਦੀ ਖਰੀਦ, ਲਿਫਟਿੰਗ ਆਦਿ ਦਾ ਕੰਮ ਨਿਰੰਤਰ ਜਾਰੀ ਹੈ । ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ ਨੇ ਦੱਸਿਆ ਕਿ ਖਰੀਦ ਏਜੰਸੀਆਂ ਵੱਲੋਂ ਖਰੀਦ ਕੇਂਦਰਾਂ ਵਿਚੋਂ ਛੁੱਟੀ ਵਾਲੇ ਦਿਨ ਵੀ ਕਣਕ ਦੀ ਖਰੀਦ ਕੀਤੀ ਜਾ ਰਹੀ ਹੈ ਤਾਂ ਜੋ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਸਬੰਧੀ ਕਿਸੇ ਤਰਾਂ ਦੀ ਦਿੱਕਤ ਪੇਸ਼ ਨਾ ਆਵੇ ।
ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਸਹੂਲਤ ਲਈ ਫ਼ਰੀਦਕੋਟ ਜ਼ਿਲੇ ਵਿੱਚ ਕਣਕ ਦੀ ਖਰੀਦ ਲਈ 68 ਪੱਕੀਆਂ ਮੰਡੀਆਂ ਸਥਾਪਤ ਕੀਤੀਆਂ ਗਈਆਂ ਹਨ। ਉਨਾਂ ਕਿਹਾ ਕਿ ਖਰੀਦੀ ਗਈ ਕਣਕ ਦੀ ਅਦਾਇਗੀ ਵੀ ਕਿਸਾਨਾਂ ਨੂੰ ਉਨਾਂ ਦੇ ਖਾਤਿਆਂ ਵਿੱਚ ਆਨ ਲਾਈਨ ਕੀਤੀ ਜਾ ਰਹੀ ਹੈ, ਜਿਸ ਤਹਿਤ ਹੁਣ ਤੱਕ ਜ਼ਿਲੇ ਦੇ ਕਿਸਾਨਾਂ ਨੂੰ 347.09 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਜਿਸ ਵਿਚੋਂ ਪਨਗ੍ਰੇਨ ਵੱਲੋਂ 140 ਕਰੋੜ, ਮਾਰਕਫੈੱਡ ਵੱਲੋਂ 77.66 ਕਰੋੜ, ਪਨਸਪ ਵੱਲੋਂ 56.00 ਕਰੋੜ, ਪੰਜਾਬ ਵੇਅਰ ਹਾਊਸ ਵੱਲੋਂ 57.14 ਕਰੋੜ ਅਤੇ ਐਫ.ਸੀ.ਆਈ. ਵੱਲੋਂ 16.29 ਕਰੋੜ ਦੀ ਅਦਾਇਗੀ ਕੀਤੀ ਗਈ ਹੈ। ਉਨਾਂ ਦੱਸਿਆ ਕਿ ਮੰਡੀ ਬੋਰਡ ਵੱਲੋਂ ਜਿਲੇ ਦੇ ਖਰੀਦ ਕੇਂਦਰਾਂ ਵਿੱਚ ਕਿਸਾਨਾਂ, ਮਜਦੂਰਾਂ, ਆੜਤੀਆਂ ਦੀ ਸਹੂਲਤ ਲਈ ਸਾਫ- ਸਫਾਈ, ਪੀਣ ਵਾਲੇ ਪਾਣੀ, ਛਾਂ ਅਤੇ ਹੋਰ ਜਰੂਰੀ ਪ੍ਰਬੰਧ ਕੀਤੇ ਹੋਏ ਹਨ ਤਾਂ ਜੋ ਫਸਲ ਵੇਚਣ ਲਈ ਮੰਡੀ ਵਿਚ ਕਿਸਾਨਾਂ ਨੂੰ ਕਿਸੇ ਕਿਸਮ ਦੀ ਕੋਈ ਪਰੇਸ਼ਾਨੀ ਪੇਸ਼ ਨਾ ਆਵੇ। ਉਨਾਂ ਅੱਗੇ ਦੱਸਿਆ ਕਿ ਕਣਕ ਖਰੀਦ ਸੀਜਨ ਦੌਰਾਨ ਕੋਵਿਡ-19 ਮਹਾਂਮਾਰੀ ਦੇ ਚੱਲਦਿਆਂ ਆੜਤੀਆ ਐਸੋਸੀਏਸ਼ਨਾਂ ਅਤੇ ਜੀ.ਓ.ਜੀ ਟੀਮ ਦਾ ਪੂਰਾ ਸਹਿਯੋਗ ਮਿਲ ਰਿਹਾ ਹੈ। ਮਾਰਕੀਟ ਕਮੇਟੀਆਂ ਵੱਲੋਂ ਵੀ ਅਨਾਜ ਮੰਡੀਆਂ ਨੂੰ ਸੈਨੀਟਾਈਜ ਕੀਤਾ ਹੋਇਆ ਹੈ ਅਤੇ ਅਨਾਜ ਮੰਡੀਆ ਵਿੱਚ ਹੱਥ ਧੋਣ ਲਈ ਪਾਣੀ ਦੀਆਂ ਟੈਂਕੀਆਂ ਰੱਖੀਆਂ ਹੋਈਆਂ ਹਨ ਅਤੇ ਕਿਸਾਨਾਂ ਤੇ ਮਜਦੂਰਾਂ ਨੂੰ ਲਗਾਤਾਰ ਹੱਥ ਧੋਣ, ਮਾਸਕ ਲਾਉਣ ਅਤੇ ਸ਼ੋਸ਼ਲ ਦੂਰੀ ਬਣਾ ਕੇ ਰੱਖਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ।
ਜ਼ਿਲਾ ਖੁਰਾਕ ਤੇ ਸਪਲਾਈ ਕੰਟਰੋਲਰ ਮੈਡਮ ਜਸਜੀਤ ਕੌਰ ਨੇ ਦੱਸਿਆ ਕਿ ਕੱਲ ਸ਼ਾਮ ਤੱਕ ਜ਼ਿਲੇ ਦੇ ਖਰੀਦ ਕੇਂਦਰਾਂ ਵਿੱਚੋਂ ਕੁੱਲ 340283 ਮੀਟਿ੍ਰਕ ਟਨ ਕਣਕ ਦੀ ਖਰੀਦ ਕੀਤੀ ਗਈ ਜਿਸ ਵਿਚੋਂ ਪਨਗ੍ਰੇਨ ਵੱਲੋਂ 108800 ਮੀਟਰਕ ਟਨ, ਮਾਰਕਫੈੱਡ ਵੱਲੋਂ 72690 ਮੀਟਰਕ ਟਨ, ਪਨਸਪ ਵੱਲੋਂ 82925 ਮੀਟਰਕ ਟਨ, ਪੰਜਾਬ ਸਟੇਟ ਵੇਅਰ ਹਾਊਸ ਵੱਲੋਂ 48575 ਮੀਟਰਕ ਟਨ, ਐਫ.ਸੀ.ਆਈ. ਵੱਲੋਂ 27293 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਉਨਾਂ ਇਹ ਵੀ ਦੱਸਿਆ ਕਿ ਹੁਣ ਤੱਕ ਖਰੀਦ ਕੇਂਦਰਾਂ ਵਿਚੋਂ 146436 ਮੀਟਿ੍ਰਕ ਟਨ ਕਣਕ ਦੀ ਲਿਫਟਿੰਗ ਕੀਤੀ ਜਾ ਚੁੱਕੀ ਹੈ ਅਤੇ ਖਰੀਦ ਏਜੰਸੀਆਂ ਨੂੰ ਲਿਫਟਿੰਗ ਦਾ ਕੰਮ ਹੋਰ ਤੇਜ਼ ਕਰਨ ਲਈ ਆਦੇਸ਼ ਵੀ ਦਿੱਤੇ ਗਏ ਹਨ ।
—-