Punjab

ਵਿਧਾਨ ਸਭਾ ਚੋਣਾਂ ਵਿੱਚ ਨੌਜਵਾਨ ਫੈਸਲਾਕੁਨ ਸਾਬਤ ਹੋਣਗੇ: ਚੰਨੀ

\ਯੂਥ ਕਾਂਗਰਸ ਨੂੰ 90 ਦਿਨਾਂ ਦਾ ਖ਼ਾਕਾ ਤਿਆਰ ਕਰਨ ਲਈ ਕਿਹਾ

ਚੰਡੀਗੜ੍ਹ, 21 ਅਕਤੂਬਰ

ਸੂਬੇ ਦੇ ਨੌਜਵਾਨਾਂ ਦੀ ਸਮਰੱਥਾ ਨੂੰ ਉਸਾਰੂ ਢੰਗ ਨਾਲ ਵਰਤਣ ‘ਤੇ ਜ਼ੋਰ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ  ਚਰਨਜੀਤ ਸਿੰਘ ਚੰਨੀ ਨੇ ਅੱਜ ਕਿਹਾ ਕਿ ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਨੌਜਵਾਨ ਨਿਰਣਾਇਕ ਸਾਬਤ ਹੋਣਗੇ।

ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਪੰਜਾਬ ਯੂਥ ਕਾਂਗਰਸ ਦੇ ਇੱਕ ਵਫ਼ਦ ਨੇ ਮੁੱਖ ਮੰਤਰੀ ਦਫ਼ਤਰ ਵਿਖੇ ਚੰਨੀ ਨਾਲ ਮੁਲਾਕਾਤ ਕੀਤੀ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਨੂੰ ਚੋਣਾਂ ਦੀਆਂ ਤਿਆਰੀਆਂ ਵਿੱਚ ਪੂਰੀ ਤਰ੍ਹਾਂ ਸ਼ਾਮਲ ਕਰਨ ਹਿੱਤ ਉਤਸ਼ਾਹਤ ਕਰਨ ਲਈ ਸੂਬੇ ਵਿੱਚ ਜ਼ਮੀਨੀ ਪੱਧਰ ‘ਤੇ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਦੇ ਸਪੱਸ਼ਟ ਵੇਰਵਿਆਂ ਨਾਲ 90 ਦਿਨਾਂ ਦਾ ਖ਼ਾਕਾ ਤਿਆਰ ਕੀਤਾ ਜਾਣਾ ਚਾਹੀਦਾ ਹੈ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਬੂਥ ਪੱਧਰ ‘ਤੇ ਹਰੇਕ ਵਿਧਾਨ ਸਭਾ ਹਲਕੇ ਵਿੱਚ 11 ਮੈਂਬਰੀ ਕਮੇਟੀ ਬਣਾਈ ਜਾਣੀ ਚਾਹੀਦੀ ਹੈ। ਚੰਨੀ ਨੇ ਅੱਗੇ ਕਿਹਾ, “ਕਿਸਾਨ ਮੁੱਦਿਆਂ ਉਤੇ ਅਧਾਰਿਤ ਜਲਦ ਹੀ ਪੰਜਾਬ ਤੋਂ ਦਿੱਲੀ ਤੱਕ ਇੱਕ ਸਾਈਕਲ ਯਾਤਰਾ ਕੱਢੀ ਜਾਵੇਗੀ, ਜਿਸ ਵਿੱਚ 10,000 ਨੌਜਵਾਨ ਹਿੱਸਾ ਲੈਣਗੇ।”

ਇਸ ਮੌਕੇ ਇੱਕ ਮਤਾ ਵੀ ਪੜ੍ਹਿਆ ਗਿਆ ਜਿਸ ਵਿੱਚ ਕਾਂਗਰਸ ਹਾਈ ਕਮਾਂਡ ਵੱਲੋਂ  ਚੰਨੀ ਨੂੰ ਉਨ੍ਹਾਂ ਵਿੱਚ ਵਿਸ਼ਵਾਸ ਦਿਖਾਉਂਦਿਆਂ ਮੁੱਖ ਮੰਤਰੀ ਦਾ ਅਹੁਦਾ ਦੇਣ ਲਈ ਦਿਲੋਂ ਧੰਨਵਾਦ ਕੀਤਾ ਗਿਆ।

ਇਸ ਮੌਕੇ ਮੁੱਖ ਮੰਤਰੀ ਨੇ ਦੋ ਪੋਸਟਰ ਸਾਂਝੀ ਸਿਆਸਤ, ਸਾਂਝੀ ਵਿਰਾਸਤ ਅਤੇ ਪੰਜਾਬ ਦਾ ਭਵਿਖ ਵੀ ਜਾਰੀ ਕੀਤੇ।

ਯੂਥ ਕਾਂਗਰਸ ਨੇਤਾ ਵੱਲੋਂ ਪੜ੍ਹੇ ਗਏ ਮਤੇ ਮੁਤਾਬਕ  ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਚੁਣਨ ਲਈ ਅਸੀਂ ਕੌਮੀ ਕਾਂਗਰਸੀ ਨੇਤਾ ਰਾਹੁਲ ਗਾਂਧੀ, ਪੰਜਾਬ ਦੇ ਸਾਰੇ ਵਿਧਾਇਕਾਂ ਦਾ ਧੰਨਵਾਦ ਕਰਦੇ ਹਾਂ, ਚਰਨਜੀਤ ਸਿੰਘ ਚੰਨੀ ਦੀ ਸਾਦਗੀ ਨੇ ਪੰਜਾਬ ਅਤੇ ਹਰ ਨਾਗਰਿਕ ਨੂੰ ਛੂਹਿਆ ਹੈ। ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਅਸੀਂ ਤੁਹਾਡੇ ਨਾਲ ਕੰਮ ਕਰ ਰਹੇ ਹਾਂ ਅਤੇ ਉਮੀਦ ਹੈ ਕਿ ਤੁਸੀਂ ਨੌਜਵਾਨਾਂ ਨਾਲ ਜੁੜੇ ਸਾਰੇ ਮੁੱਦਿਆਂ ਨੂੰ ਆਪਣੀ ਪ੍ਰਮੁੱਖ ਤਰਜੀਹ ਵਜੋਂ ਹੱਲ ਕਰੋਗੇ। ਅਸੀਂ ਤੁਹਾਡੇ ਸੰਘਰਸ਼ ਅਤੇ ਤੁਹਾਡੇ ਭਾਸ਼ਣਾਂ ਨੂੰ ਕਈ ਵਾਰ ਦੇਖਿਆ ਹੈ ਕਿ ਇਸ ਨੂੰ ਕਾਰਜ ਨੂੰ ਮੁਕੰਮਲ ਕਰਨਾ ਕਿੰਨਾ ਮੁਸ਼ਕਲ ਸੀ। ਸੰਕਟ ਦੇ ਇਸ ਸਮੇਂ ਵਿੱਚ ਸਾਨੂੰ ਤੁਹਾਡੇ ਵਰਗੇ ਵਿਅਕਤੀ ਦੀ ਲੋੜ ਹੈ ਜੋ ਪੰਜਾਬ ਨੂੰ ਸਮਝੇ ਅਤੇ ਉਨ੍ਹਾਂ ਲੋਕਾਂ ਲਈ ਕੰਮ ਕਰੇ ਜੋ ਆਪਣੀ ਸਾਰੀ ਜ਼ਿੰਦਗੀ ਸੰਘਰਸ਼ ਕਰਦੇ ਹਨ। ਅਖੀਰ ਵਿੱਚ ਪੰਜਾਬ ਯੂਥ ਕਾਂਗਰਸ ਦੀ ਤਰਫੋਂ ਅਸੀਂ ਤੁਹਾਡੇ ਤਹਿ-ਦਿਲੋਂ ਧੰਨਵਾਦੀ ਹਾਂ ਅਤੇ ਪੰਜਾਬ ਲਈ ਤੁਹਾਡੀ ਚਿੰਤਾ ਦੀ ਬਹੁਤ ਸ਼ਲਾਘਾ ਕਰਦੇ ਹਾਂ।

Related Articles

Leave a Reply

Your email address will not be published. Required fields are marked *

Back to top button
error: Sorry Content is protected !!