Punjab

2022 ਚੋਣਾਂ : ਕਾਂਗਰਸ ਦਾ ਮੁੱਖ ਮੰਤਰੀ ਚੇਹਰਾ ਹੋਵੇਗਾ ਕੌਣ , ਜਾਖੜ ਨੇ ਕੀਤਾ ਸਪਸ਼ਟ

ਪੰਜਾਬ ਅੰਦਰ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਮੁੱਖ ਮੰਤਰੀ ਦੇ ਚੇਹਰੇ ਨੂੰ ਲੈ ਕੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਕਾਂਗਰਸ ਸਕਰੀਨਿੰਗ ਕਮੇਟੀ ਦੇ ਮੈਂਬਰ ਸੁਨੀਲ ਜਾਖੜ ਨੇ ਦੱਸਿਆ ਹੈ ਕਿ ਪਹਿਲੇ ਵਾਰ 2017 ਦੀਆਂ ਵਿਧਾਨ ਸਭਾ ਚੋਣਾਂ ਵਿਚ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਦਾ ਚੇਹਰਾ ਐਲਾਨਿਆ ਗਿਆ ਸੀ । ਇਸ ਤੋਂ ਪਹਿਲਾ ਕਦੇ ਕਾਂਗਰਸ ਨੇ ਮੁੱਖ ਮੰਤਰੀ ਦੇ ਚੇਹਰੇ ਦੇ ਐਲਾਨ ਨਹੀਂ ਕੀਤਾ ਸੀ ।
ਜਾਖੜ ਨੇ ਕਿਹਾ ਕਿ ਕਾਂਗਰਸ ਹਾਈਕਮਾਂਡ ਨੇ ਹੁਣ ਫੈਸਲਾ ਲਿਆ ਹੈ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾ ਕਾਂਗਰਸ ਪਾਰਟੀ ਮੁੱਖ ਮੰਤਰੀ ਦੇ ਚੇਹਰੇ ਦਾ ਐਲਾਨ ਨਹੀਂ ਕਰੇਗੀ । ਜਾਖੜ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਤੋਂ ਬਾਅਦ ਪਾਰਟੀ ਦੇ ਵਿਧਾਇਕ ਹੀ ਮੁੱਖ ਮੰਤਰੀ ਕੌਣ ਹੋਵੇਗਾ ਇਸ ਦਾ ਫੈਸਲਾ ਲੈਣਗੇ ।

Related Articles

Leave a Reply

Your email address will not be published. Required fields are marked *

Back to top button
error: Sorry Content is protected !!