– ਕਣਕ ਦੀ ਖਰੀਦ ਦੌਰਾਨ ਮੰਡੀਆਂ ਵਿੱਚ ਕੋਵਿਡ-19 ਤੋਂ ਬਚਾਅ ਵੈਕਸੀਨੇਸ਼ਨ ਕੈਂਪ ਜਾਰੀ : ਡਿਪਟੀ ਕਮਿਸ਼ਨਰ
ਜਿ਼ਲ੍ਹੇ ਦੀਆਂ ਮੰਡੀਆਂ ਵਿੱਚ 01 ਲੱਖ 57 ਹਜ਼ਾਰ 903 ਮੀਟਰਕ ਟਨ ਕਣਕ ਦੀ ਆਮਦ
– ਹੁਣ ਤੱਕ ਜਿ਼ਲ੍ਹੇ ਦੀਆਂ ਮੰਡੀਆਂ ਵਿੱਚ 01 ਲੱਖ 57 ਹਜ਼ਾਰ 350 ਮੀਟਰਕ ਟਨ ਕਣਕ ਦੀ ਹੋਈ ਖਰੀਦ
– ਡੀ.ਸੀ. ਵੱਲੋਂ ਮੰਡੀਆਂ ਵਿੱਚ ਆਉਣ ਵਾਲੇ ਕਿਸਾਨਾਂ, ਆੜਤੀਆਂ ਤੇ ਲੇਬਰ ਨੂੰ ਕੋਰੋਨਾ ਵਾਇਰਸ ਤੋਂ ਬਚਾਉਣ ਸਬੰਧੀ ਜਾਰੀ ਸਾਵਧਾਨੀਆਂ ਅਪਣਾਉਣ ਦੀ ਅਪੀਲ
ਫ਼ਤਹਿਗੜ੍ਹ ਸਾਹਿਬ, 21 ਅਪ੍ਰੈਲ :
ਜਿਲ੍ਹੇ ਵਿੱਚ ਕਣਕ ਦੀ ਖਰੀਦ ਦੌਰਾਨ ਮੰਡੀਆਂ ਵਿੱਚ ਕੋਵਿਡ-19 ਤੋਂ ਬਚਾਅ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਸਿਹਤ ਵਿਭਾਗ ਵੱਲੋਂ ਮੰਡੀਆਂ ਵਿੱਚ ਆਉਣ ਵਾਲੇ ਕਿਸਾਨਾਂ, ਆੜਤੀਆਂ ਤੇ ਮਜਦੂਰਾਂ ਨੂੰ ਲਗਾਤਾਰ ਕੋਵਿਡ ਵੈਕਸੀਨੇਸਨ ਲਗਾਈ ਜਾ ਰਹੀ ਹੈ ਇਸ ਗੱਲ ਦੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਅੰਮ੍ਰਿਤ ਕੌਰ ਗਿੱਲ ਨੇ ਦੱਸਿਆ ਕਿ ਦਾਣਾ ਮੰਡੀ ਚਨਾਰਥਲ ਕਲਾਂ ਅਤੇ ਨਬੀਪੁਰ ਵਿਖੇ ਵਿਖੇ ਐਸ ਐਮ ਓ ਰਮਿੰਦਰ ਕੌਰ ਅਤੇ ਡਾ ਜਸਵਿੰਦਰ ਕੌਰ ਦੀ ਅਗਵਾਈ ਵਿੱਚ ਕੋਵਿਡ ਵੈਕਸੀਨੇਸਨ ਕੈਪ ਲਗਾਇਆ ਗਿਆ।
ਉਨ੍ਹਾਂ ਦੱਸਿਆ ਕਿ ਜਿ਼ਲ੍ਹੇ ਦੀਆਂ ਮੰਡੀਆਂ ਵਿੱਚ 01 ਲੱਖ 57 ਹਜ਼ਾਰ 903 ਮੀਟਰਕ ਟਨ ਕਣਕ ਦੀ ਆਮਦ ਹੋਈ ਹੈ ਅਤੇ ਇਸ 01 ਲੱਖ 57 ਹਜ਼ਾਰ 350 ਮੀਟਰਕ ਟਨ ਕਣਕ ਦੀ ਹੋਈ ਖਰੀਦ ਹੋਈ ਹੈ। ਖਰੀਦੀ ਗਈ ਕਣਕ ਵਿੱਚੋਂ ਪਨਗ੍ਰੇਨ ਵੱਲੋਂ 41014 ਮੀਟਰਕ ਟਨ, ਮਾਰਕਫੈਡ ਵੱਲੋਂ 35773 ਮੀਟਰਕ ਟਨ, ਪਨਸਪ ਵੱਲੋਂ 35979 ਮੀਟਰਕ ਟਨ, ਵੇਅਰ ਹਊਸ ਵੱਲੋਂ 27415 ਮੀਟਰਕ ਟਨ ਅਤੇ ਐਫ.ਸੀ.ਆਈ. ਵੱਲੋਂ 17144 ਮੀਟਰਕ ਟਨ ਕਣਕ ਅਤੇ ਨਿੱਜੀ ਖੇਤਰ ਦੇ ਵਪਾਰੀਆਂ ਵੱਲੋਂ 25 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਤੇ ਖਰੀਦ ਏਜੰਸੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਮੰਡੀਆਂ ਵਿੱਚ ਆਈ ਕਣਕ ਦੀ ਨਾਲੋ-ਨਾਲ ਲਿਫ਼ਟਿੰਗ ਕਰਵਾਈ ਜਾਵੇ ਤਾਂ ਜੋ ਮੰਡੀਆਂ ਵਿੱਚ ਕਣਕ ਦੇ ਭੰਡਾਰ ਨਾ ਲੱਗਣ।
ਉਹਨਾਂ ਨੇ ਕਿਸਾਨਾਂ, ਆੜ੍ਹਤੀਆਂ ਸਮੇਤ ਹਰ ਉਸ ਵਿਅਕਤੀ, ਜਿਸ ਨੇ ਮੰਡੀਆਂ ਵਿੱਚ ਆਉਣਾ ਹੈ ਜਾਂ ਖ਼ਰੀਦ ਨਾਲ ਸਬੰਧਤ ਹੈ, ਨੂੰ ਅਪੀਲ ਕੀਤੀ ਕਿ ਉਹ ਕੋਰੋਨਾ ਤੋਂ ਬਚਾਅ ਸਬੰਧੀ ਸਾਰੀਆਂ ਸਾਵਧਾਨੀਆਂ ਦੀ ਇਨ ਬਿਨ ਪਾਲਣਾ ਯਕੀਨੀ ਬਨਾਉਣ ਤਾਂ ਜੋ ਉਨ੍ਹਾਂ ਦਾ ਖੁਦ ਦਾ ਵੀ ਕੋਰੋਨਾ ਤੋਂ ਬਚਾਅ ਹੋ ਸਕੇ ਤੇ ਕੋਰੋਨਾ ਨੂੰ ਅੱਗੇ ਫੈਲਣ ਤੋਂ ਰੋਕਿਆ ਜਾ ਸਕੇ ਅਤੇ ਕਣਕ ਦੀ ਖ਼ਰੀਦ ਨੂੰ ਸੁਚੱਜੇ ਢੰਗ ਨਾਲ ਨੇਪਰੇ ਚੜ੍ਹਾਇਆ ਜਾ ਸਕੇ।